Breaking News
Home / Punjab / ਬਸਪਾ ਦੀ ਪੰਜਾਬ ਵਿੱਚ ਮਜ਼ਬੂਤ ਗੱਠਜੋੜ ਵਾਲੀ ਸਰਕਾਰ ਬਣੇਗੀ: ਮਾਇਆਵਤੀ

ਬਸਪਾ ਦੀ ਪੰਜਾਬ ਵਿੱਚ ਮਜ਼ਬੂਤ ਗੱਠਜੋੜ ਵਾਲੀ ਸਰਕਾਰ ਬਣੇਗੀ: ਮਾਇਆਵਤੀ

ਬਸਪਾ ਪ੍ਰਧਾਨ ਮਾਇਆਵਤੀ ਨੇ ਅੱਜ ਦਾਅਵਾ ਕੀਤਾ ਕਿ ਉਸ ਦੀ ਪਾਰਟੀ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਨਾਲ ਮਿਲ ਕੇ ਮਜ਼ਬੂਤ ਸਰਕਾਰ ਬਣਾਏਗੀ। ਉਨ੍ਹਾਂ ਨਾਲ ਹੀ ਕਿਹਾ ਕਿ ਬਸਪਾ ਆਗਾਮੀ ਉਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਵਿੱਚ ਪੂਰਨ ਬਹੁਮੱਤ ਹਾਸਲ ਕਰੇਗੀ। ਇਹ ਜਾਣਕਾਰੀ ਉਨ੍ਹਾਂ ਬਾਬਾ ਸਾਹਿਬ ਅੰਬੇਦਕਰ ਦੀ 65ਵੀਂ ਬਰਸੀ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਂਝੀ ਕੀਤੀ।

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਭਾਰਤੀ ਜਨਤਾ ਪਾਰਟੀ (ਭਾਜਪਾ) ’ਤੇ ਖਰੀਦੋ-ਫਰੋਖਤ ਦੀ ਕੋਸ਼ਿਸ਼ ਕਰਨ ਦੇ ਦੋਸ਼ ਲਗਾਏ ਹਨ। ਉਨ੍ਹਾਂ ਕਿਹਾ ਕਿ ਭਾਜਪਾ ਦੇ ਇੱਕ ਸੀਨੀਅਰ ਆਗੂ ਨੇ ਉਨ੍ਹਾਂ ਨੂੰ ਫੋਨ ਕਰਕੇ ਪੈਸਿਆਂ ਅਤੇ ਕੈਬਨਿਟ ਰੈਂਕ ਦਾ ਲਾਲਚ ਦੇਣ ਦੀ ਕੋਸ਼ਿਸ਼ ਕੀਤੀ ਹੈ, ਪਰ ਉਨ੍ਹਾਂ ਅਜਿਹੀ ਕਿਸੇ ਵੀ ਪੇਸ਼ਕਸ਼ ਤੋਂ ਨਾਂਹ ਕਰ ਦਿੱਤੀ ਹੈ। ਉਨ੍ਹਾਂ ਕਿਹਾ, ‘ਮੈਨੂੰ ਕੋਈ ਖ਼ਰੀਦ ਨਹੀਂ ਸਕਦਾ। ਮੈਂ ਮਿਸ਼ਨ ਉੱਤੇ ਹਾਂ, ਕਮਿਸ਼ਨ ਉੱਤੇ ਨਹੀਂ।’ ਉਨ੍ਹਾਂ ਕਿਹਾ ਕਿ ਭਾਜਪਾ ਨੇ ‘ਆਪ’ ਦੇ ਕੁਝ ਵਿਧਾਇਕਾਂ ਨੂੰ ਵੀ ਖਰੀਦਣ ਦੀ ਕੋਸ਼ਿਸ਼ ਕੀਤੀ ਹੈ ਪਰ ਉਹ ਕਾਮਯਾਬ ਨਹੀਂ ਹੋ ਸਕੀ।

ਸ੍ਰੀ ਮਾਨ ਨੇ ਕਿਹਾ ਕਿ ਉਹ ਆਪਣੇ ਪੈਸੇ ਕਮਾਉਣ ਦੇ ਕੈਰੀਅਰ ਨੂੰ ਛੱਡ ਕੇ ਪੰਜਾਬ ਦੀ ਸੇਵਾ ਵਿੱਚ ਆਏ ਹਨ। ਪੰਜਾਬ ਨੂੰ ਖ਼ੁਸ਼ਹਾਲ ਬਣਾਉਣ ਲਈ ਹੀ ਉਨ੍ਹਾਂ ਆਮ ਆਦਮੀ ਪਾਰਟੀ (ਆਪ) ਦਾ ਬੂਟਾ ਪੰਜਾਬ ’ਚ ਲਾਇਆ ਤੇ ਇਸ ਬੂਟੇ ਨੂੰ ਆਪਣੇ ਖ਼ੂਨ-ਪਸੀਨੇ ਨਾਲ ਸਿੰਜਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੀ ਖੁਸ਼ਹਾਲੀ ਲਈ ਕੰਮ ਕਰਦੇ ਆਏ ਹਨ ਅਤੇ ਭਵਿੱਖ ਵਿੱਚ ਵੀ ਕਰਦੇ ਰਹਿਣਗੇ। ਪੰਜਾਬ ਲਈ ਉਹ ਭਾਜਪਾ ਦੀ ਕੁਰਸੀ ਨੂੰ ਲੱਤ ਮਾਰਦੇ ਹਨ। ਉਨ੍ਹਾਂ ਭਾਜਪਾ ’ਤੇ ਜੋੜ-ਤੋੜ ਕਰਨ, ਡਰਾਉਣ-ਧਮਕਾਉਣ ਅਤੇ ਖ਼ਰੀਦੋ-ਫ਼ਰੋਖ਼ਤ ਦੀ ਖੇਡ ਖੇਡਣ ਦਾ ਦੋਸ਼ ਲਾਉਂਦਿਆਂ ਕਿਹਾ ਕਿ ਭਾਜਪਾ ਨੇ ਬੰਗਾਲ, ਗੋਆ, ਮੇਘਾਲਿਆ ਤੇ ਮੱਧ ਪ੍ਰਦੇਸ਼ ਸਮੇਤ ਵੱਖ-ਵੱਖ ਸੂਬਿਆਂ ’ਚ ਜੋੜ-ਤੋੜ ਕਰਕੇ ਹੀ ਸਰਕਾਰਾਂ ਬਣਾਈਆਂ ਸਨ, ਪਰ ਭਾਜਪਾ ਅਤੇ ਕੇਂਦਰ ਸਰਕਾਰ, ਸਰਕਾਰ ਦੀਆਂ ਏਜੰਸੀਆਂ ਨਾ ਤਾਂ ਭਗਵੰਤ ਮਾਨ ਨੂੰ ਖ਼ਰੀਦ ਸਕਦੀਆਂ ਹਨ ਤੇ ਨਾ ਹੀ ਡਰਾ ਸਕਦੀਆਂ ਹਨ।

‘ਆਪ’ ਦੇ ਸੂਬਾ ਪ੍ਰਧਾਨ ਨੇ ਕਿਹਾ ਕਿ ਭਾਜਪਾ ਅਜਿਹੀ ਪਾਰਟੀ ਹੈ, ਜਿਸ ਦੀ ਅਣਦੇਖੀ ਕਾਰਨ ਕਿਸਾਨ ਅੰਦੋਲਨ ਦੌਰਾਨ 700 ਤੋਂ ਵੱਧ ਕਿਸਾਨ ਸ਼ਹੀਦ ਹੋ ਚੁੱਕੇ ਹਨ। ਲਖੀਮਪੁਰ ਖੀਰੀ ’ਚ ਕਿਸਾਨਾਂ ਨੂੰ ਕੁਚਲਿਆ ਜਾਂਦਾ ਹੈ। ਭਾਜਪਾ ਵੱਲੋਂ ਆਪਣੇ ਹੱਕਾਂ ਲਈ ਸੰਘਰਸ਼ ਕਰ ਰਹੇ ਕਿਸਾਨਾਂ ਤੇ ਕਿਸਾਨ ਬੀਬੀਆਂ ਲਈ ਅਪਸ਼ਬਦ ਵਰਤੇ ਜਾਂਦੇ ਹਨ। ਇਸ ਲਈ ਭਾਜਪਾ ‘ਆਪ’ ਦੇ ਕਿਸੇ ਅਹੁਦੇਦਾਰ, ਵਰਕਰ ਨੂੰ ਖ਼ਰੀਦਣ ਦੀ ਕੋਸ਼ਿਸ਼ ਨਾ ਕਰੇ ਅਤੇ ਮਾਨ ਨੂੰ ਖ਼ਰੀਦਣ ਦਾ ਭਰਮ ਵੀ ਮਨ ਵਿੱਚੋਂ ਕੱਢ ਦੇਵੇ। ‘ਆਪ’ ਆਗੂ ਨੇ ਕਿਹਾ ਕਿ ਪੰਜਾਬ ਦੇ ਲੋਕ ਭਾਜਪਾ ਤੋਂ ਨਫ਼ਰਤ ਕਰਦੇ ਹਨ। ਪਹਿਲਾਂ ਹੀ ਪੰਜਾਬ ’ਚ ਭਾਜਪਾ ਦਾ ਆਧਾਰ ਨਹੀਂ ਸੀ, ਸਿਰਫ਼ 2-4 ਵਿਧਾਇਕਾਂ ਜਾਂ ਸੰਸਦ ਮੈਂਬਰਾਂ ਤੱਕ ਸੀਮਤ ਸੀ, ਹੁਣ ਤਾਂ ਭਾਜਪਾ ਦਾ ਕਿਤੇ ਵੀ ਨਾਂ-ਨਿਸ਼ਾਨ ਨਹੀਂ ਲੱਭਦਾ। ਉਨ੍ਹਾਂ ਕਿਹਾ ਕਿ ਪੰਜਾਬ ’ਚ ਭਾਜਪਾ ਕੋਲ ਆਪਣਾ ਕੁਝ ਵੀ ਨਾ ਹੋਣ ਕਾਰਨ ਇਸ ਦੇ ਆਗੂ ਇੱਧਰ-ਉੱਧਰ ਹੱਥ-ਪੈਰ ਮਾਰ ਰਹੇ ਹਨ ਪਰ ਉਨ੍ਹਾਂ ਦੇ ਹੱਥ ਕੁਝ ਨਹੀਂ ਲੱਗੇਗਾ।

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਦਿੱਲੀ ’ਚ ਅਧਿਆਪਕਾਂ ਦੇ ਪੱਖ ’ਚ ਧਰਨਾ ਦੇਣ ਬਾਰੇ ਬਾਰੇ ਪੁੱਛੇ ਜਾਣ ’ਤੇ ਕਿਹਾ ਕਿ ਕਾਂਗਰਸ ਸਰਕਾਰ ਦੇ ਸਮੇਂ ਦਿੱਲੀ ’ਚ ਅਧਿਆਪਕਾਂ ਦੀ ਤਨਖਾਹ 6 ਹਜ਼ਾਰ ਰੁਪਏ ਮਹੀਨਾ ਸੀ। ‘ਆਪ’ ਦੀ ਸਰਕਾਰ ਨੇ ਅੱਜ ਉਹ ਤਨਖਾਹ 36 ਹਜ਼ਾਰ ਰੁਪਏ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਅਧਿਆਪਕਾਂ ਨੂੰ ਪੱਕੇ ਕਰਨ ਲਈ ਵਿਧਾਨ ਸਭਾ ਨੇ ਪ੍ਰਵਾਨਗੀ ਦੇ ਦਿੱਤੀ ਹੈ ਪਰ ਐੱਲਜੀ ਨੇ ਪ੍ਰਵਾਨਗੀ ਨਹੀਂ ਦਿੱਤੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ‘ਆਪ’ ਦੀ ਸਰਕਾਰ ਬਣਨ ’ਤੇ ਸਰਕਾਰ ਕੋਲ ਸਿੱਧੇ ਫ਼ੈਸਲੇ ਲੈਣ ਦਾ ਅਧਿਕਾਰ ਹੋਵੇਗਾ।

Check Also

Satinder Sartaj ਨੇ ਗਾਇਆ ‘ਗੁਰਮੁਖੀ ਦਾ ਬੇਟਾ’ Babbu Maan ਹੋਏ ਭਾਵੁਕ ,Sartaj ਨੇ ਗਿੱਪੀ ਦੇ ਮੁੰਡੇ ਨੂੰ ਗੋਦੀ ਚੱਕ ਕੇ ਸੁਣੋ ਕੀ ਕਿਹਾ

Satinder Sartaj ਨੇ ਗਾਇਆ ‘ਗੁਰਮੁਖੀ ਦਾ ਬੇਟਾ’ Babbu Maan ਹੋਏ ਭਾਵੁਕ ,Sartaj ਨੇ ਗਿੱਪੀ ਦੇ …