Breaking News
Home / Punjab / ਮੈਂ ਪੰਜਾਬ ਦਾ ਨੰਬਰ ਇਕ ਆਗੂ: ਕੈਪਟਨ ਅਮਰਿੰਦਰ ਸਿੰਘ

ਮੈਂ ਪੰਜਾਬ ਦਾ ਨੰਬਰ ਇਕ ਆਗੂ: ਕੈਪਟਨ ਅਮਰਿੰਦਰ ਸਿੰਘ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਚੰਡੀਗੜ੍ਹ ਦੇ ਸੈਕਟਰ-9 ਵਿਚ ਆਪਣੀ ਨਵੀਂ ਪਾਰਟੀ ਪੰਜਾਬ ਲੋਕ ਕਾਂਗਰਸ ਦਾ ਦਫ਼ਤਰ ਖੋਲ੍ਹਿਆ। ਉਨ੍ਹਾਂ ਕਿਹਾ ਕਿ ਉਨ੍ਹਾਂ ਲਈ ਚੋਣਾਂ ਲਈ ਘੱਟ ਸਮਾਂ ਰਹਿਣਾ ਕੋਈ ਚੁਣੌਤੀ ਨਹੀਂ ਹੈ ਕਿਉਂਕਿ ਉਹ ਹੀ ਪੰਜਾਬ ਵਿਚ ਇਕ ਨੰਬਰ ਦੇ ਆਗੂ ਹਨ। ਉਨ੍ਹਾਂ ਦੱਸਿਆ ਕਿ ਸਾਲ 1980 ਵਿਚ ਉਨ੍ਹਾਂ ਅਕਾਲੀ ਦਲ ਦੇ ਅਜੀਤ ਸਿੰਘ ਨੂੰ 14 ਦਿਨਾਂ ਵਿਚ ਹਰਾਇਆ ਸੀ। ਉਸ ਵੇਲੇ ਉਹ ਡੇਢ ਲੱਖ ਵੋਟਾਂ ਨਾਲ ਜਿੱਤੇ ਸਨ।

ਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਹੈ ਕਿ ਭਾਜਪਾ ਨੇ ਆਪਣੇ ਵੰਡ-ਪਾਊ ਏਜੰਡੇ ਦੀ ਪੂਰਤੀ ਲਈ ਨਵੇਂ ਸਹਿਯੋਗੀ ਲੱਭੇ ਹਨ ਤਾਂ ਕਿ ਸ਼੍ਰੋਮਣੀ ਅਕਾਲੀ ਦਲ ਦੀ ਖ਼ਾਲੀ ਥਾਂ ਭਰੀ ਜਾ ਸਕੇ| ਚੰਨੀ ਨੇ ਕਿਹਾ ਕਿ ਭਾਜਪਾ ਦੇ ਇਹ ਮਨਸੂਬੇ ਪੰਜਾਬ ਵਿਚ ਸਫਲ ਨਹੀਂ ਹੋ ਸਕਣਗੇ ਕਿਉਂਕਿ 2019 ਚੋਣਾਂ ਵਿਚ ਪੰਜਾਬੀਆਂ ਨੇ ਭਾਜਪਾ ਦੇ ਏਜੰਡੇ ਅਤੇ ਨਰਿੰਦਰ ਮੋਦੀ ਨੂੰ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਸੀ| ਚੇਤੇ ਰਹੇ ਕਿ ਅਮਿਤ ਸ਼ਾਹ ਨੇ ਖ਼ੁਲਾਸਾ ਕੀਤਾ ਸੀ ਕਿ ਉਹ ਅਮਰਿੰਦਰ ਸਿੰਘ ਅਤੇ ਸੁਖਦੇਵ ਸਿੰਘ ਢੀਂਡਸਾ ਦੇ ਧੜੇ ਨਾਲ ਗੱਠਜੋੜ ਕਰ ਰਹੇ ਹਨ|

ਚੰਨੀ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਹੁਣ ਭਾਜਪਾ ਦੇ ਲੋਕ ਵਿਰੋਧੀ ਏਜੰਡੇ ਦੀ ਪੂਰਤੀ ਲਈ ਇੱਕ ਏਜੰਟ ਦੇ ਤੌਰ ’ਤੇ ਕੰਮ ਕਰ ਰਹੇ ਹਨ| ਉਨ੍ਹਾਂ ਇਹ ਵੀ ਕਿਹਾ ਕਿ ਭਾਜਪਾ ਨੇ ਕਿਸਾਨ ਵਿਰੋਧੀ ਏਜੰਡੇ ਨੂੰ ਲਾਗੂ ਕਰਨ ਲਈ ਅਕਾਲੀ ਦਲ ਦੀ ਵਰਤੋਂ ਤਿੰਨ ਖੇਤੀ ਕਾਨੂੰਨ ਲਾਗੂ ਕਰਨ ਲਈ ਕੀਤੀ ਸੀ ਪਰ ਕਿਸਾਨ ਸੰਘਰਸ਼ ਨੇ ਇਹ ਕਾਨੂੰਨ ਰੱਦ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਜਬੂਰ ਕਰ ਦਿੱਤਾ| ਹੁਣ ਭਾਜਪਾ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਵਰਤਣਾ ਸ਼ੁਰੂ ਕਰ ਦਿੱਤਾ ਹੈ| ਮੁੱਖ ਮੰਤਰੀ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਭਾਜਪਾ ਨਾਲ ਬਿਨਾਂ ਸ਼ਰਤ ਗੱਠਜੋੜ ਕਰ ਕੇ ਪੰਜਾਬ ਦਾ ਸੌਦਾ ਹੀ ਕੀਤਾ ਸੀ| ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਹੁਣ ਤੱਕ ਭਾਜਪਾ ਦੀ ਹਰ ਤਰ੍ਹਾਂ ਨਾਲ ਮਦਦ ਕੀਤੀ ਗਈ ਹੈ।

Check Also

Satinder Sartaj ਨੇ ਗਾਇਆ ‘ਗੁਰਮੁਖੀ ਦਾ ਬੇਟਾ’ Babbu Maan ਹੋਏ ਭਾਵੁਕ ,Sartaj ਨੇ ਗਿੱਪੀ ਦੇ ਮੁੰਡੇ ਨੂੰ ਗੋਦੀ ਚੱਕ ਕੇ ਸੁਣੋ ਕੀ ਕਿਹਾ

Satinder Sartaj ਨੇ ਗਾਇਆ ‘ਗੁਰਮੁਖੀ ਦਾ ਬੇਟਾ’ Babbu Maan ਹੋਏ ਭਾਵੁਕ ,Sartaj ਨੇ ਗਿੱਪੀ ਦੇ …