Breaking News
Home / Punjab / ‘ਅਕਾਲੀ ਦਲ ਨੇ ਆਰਐੱਸਐੱਸ ਦੀ ਪੰਜਾਬ ਵਿਚ ਪੈਰ ਪਸਾਰਨ ’ਚ ਮਦਦ ਕੀਤੀ’

‘ਅਕਾਲੀ ਦਲ ਨੇ ਆਰਐੱਸਐੱਸ ਦੀ ਪੰਜਾਬ ਵਿਚ ਪੈਰ ਪਸਾਰਨ ’ਚ ਮਦਦ ਕੀਤੀ’

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਹੈ ਕਿ ਭਾਜਪਾ ਨੇ ਆਪਣੇ ਵੰਡ-ਪਾਊ ਏਜੰਡੇ ਦੀ ਪੂਰਤੀ ਲਈ ਨਵੇਂ ਸਹਿਯੋਗੀ ਲੱਭੇ ਹਨ ਤਾਂ ਕਿ ਸ਼੍ਰੋਮਣੀ ਅਕਾਲੀ ਦਲ ਦੀ ਖ਼ਾਲੀ ਥਾਂ ਭਰੀ ਜਾ ਸਕੇ| ਚੰਨੀ ਨੇ ਕਿਹਾ ਕਿ ਭਾਜਪਾ ਦੇ ਇਹ ਮਨਸੂਬੇ ਪੰਜਾਬ ਵਿਚ ਸਫਲ ਨਹੀਂ ਹੋ ਸਕਣਗੇ ਕਿਉਂਕਿ 2019 ਚੋਣਾਂ ਵਿਚ ਪੰਜਾਬੀਆਂ ਨੇ ਭਾਜਪਾ ਦੇ ਏਜੰਡੇ ਅਤੇ ਨਰਿੰਦਰ ਮੋਦੀ ਨੂੰ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਸੀ| ਚੇਤੇ ਰਹੇ ਕਿ ਅਮਿਤ ਸ਼ਾਹ ਨੇ ਖ਼ੁਲਾਸਾ ਕੀਤਾ ਸੀ ਕਿ ਉਹ ਅਮਰਿੰਦਰ ਸਿੰਘ ਅਤੇ ਸੁਖਦੇਵ ਸਿੰਘ ਢੀਂਡਸਾ ਦੇ ਧੜੇ ਨਾਲ ਗੱਠਜੋੜ ਕਰ ਰਹੇ ਹਨ|

ਚੰਨੀ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਹੁਣ ਭਾਜਪਾ ਦੇ ਲੋਕ ਵਿਰੋਧੀ ਏਜੰਡੇ ਦੀ ਪੂਰਤੀ ਲਈ ਇੱਕ ਏਜੰਟ ਦੇ ਤੌਰ ’ਤੇ ਕੰਮ ਕਰ ਰਹੇ ਹਨ| ਉਨ੍ਹਾਂ ਇਹ ਵੀ ਕਿਹਾ ਕਿ ਭਾਜਪਾ ਨੇ ਕਿਸਾਨ ਵਿਰੋਧੀ ਏਜੰਡੇ ਨੂੰ ਲਾਗੂ ਕਰਨ ਲਈ ਅਕਾਲੀ ਦਲ ਦੀ ਵਰਤੋਂ ਤਿੰਨ ਖੇਤੀ ਕਾਨੂੰਨ ਲਾਗੂ ਕਰਨ ਲਈ ਕੀਤੀ ਸੀ ਪਰ ਕਿਸਾਨ ਸੰਘਰਸ਼ ਨੇ ਇਹ ਕਾਨੂੰਨ ਰੱਦ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਜਬੂਰ ਕਰ ਦਿੱਤਾ| ਹੁਣ ਭਾਜਪਾ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਵਰਤਣਾ ਸ਼ੁਰੂ ਕਰ ਦਿੱਤਾ ਹੈ| ਮੁੱਖ ਮੰਤਰੀ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਭਾਜਪਾ ਨਾਲ ਬਿਨਾਂ ਸ਼ਰਤ ਗੱਠਜੋੜ ਕਰ ਕੇ ਪੰਜਾਬ ਦਾ ਸੌਦਾ ਹੀ ਕੀਤਾ ਸੀ| ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਹੁਣ ਤੱਕ ਭਾਜਪਾ ਦੀ ਹਰ ਤਰ੍ਹਾਂ ਨਾਲ ਮਦਦ ਕੀਤੀ ਗਈ ਹੈ।

ਮੁੱਖ ਮੰਤਰੀ ਚਰਨਜੀਤ ਿਸੰਘ ਚੰਨੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪਹਿਲਾਂ ਆਰ.ਐੱਸ.ਐੱਸ ਦੇ ਪੰਜਾਬ ਵਿਚ ਪੈਰ ਪਸਾਰਨ ਵਿਚ ਮਦਦ ਕਰਦਾ ਰਿਹਾ ਜਦੋਂ ਕਿ ਆਰ.ਐੱਸ.ਐੱਸ ਨੇ ਸਿੱਖ ਇਤਿਹਾਸ ਅਤੇ ਵਿਚਾਰਧਾਰਾ ਨੂੰ ਵੀ ਵਿਗਾੜਨ ਦੀ ਕਾਫ਼ੀ ਹੱਦ ਤੱਕ ਕੋਸ਼ਿਸ਼ ਕੀਤੀ। ਅਕਾਲੀ ਦਲ ਨੇ ਕਦੇ ਵੀ ਇਸ ਦਾ ਵਿਰੋਧ ਨਹੀਂ ਕੀਤਾ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਅਕਾਲੀ ਦਲ ਨੇ ਭਾਜਪਾ ਦੀਆਂ ਕੇਂਦਰੀਕਰਨ ਅਤੇ ਸਭਿਆਚਾਰਕ ਸਮਰੂਪਤਾ ਦੀਆਂ ਨੀਤੀਆਂ ਨੂੰ ਪੂਰਾ ਸਮਰਥਨ ਦਿੱਤਾ। ਪੰਜਾਬ ਦੇ ਹਿੱਤ ਪਹਿਲਾਂ ਅਕਾਲੀ ਦਲ ਵੱਲੋਂ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਹੇਠ ਭਾਜਪਾ ਕੋਲ ਗਿਰਵੀ ਰੱਖੇ ਗਏ, ਜਿਨ੍ਹਾਂ 1996 ਵਿਚ ਭਾਜਪਾ ਦੀ ਅਗਵਾਈ ਵਾਲੀ ਸਰਕਾਰ, ਜੋ ਸਿਰਫ਼ 13 ਦਿਨ ਚੱਲੀ ਸੀ, ਬਣਾਉਣ ਵਾਸਤੇ ਅਟਲ ਬਿਹਾਰੀ ਵਾਜਪਾਈ ਨੂੰ ਬਿਨਾਂ ਸ਼ਰਤ ਸਮਰਥਨ ਦੇ ਕੇ ਇਸ ਗੱਠਜੋੜ ਲਈ ਰਾਹ ਪੱਧਰਾ ਕੀਤਾ ਸੀ।

Check Also

Satinder Sartaj ਨੇ ਗਾਇਆ ‘ਗੁਰਮੁਖੀ ਦਾ ਬੇਟਾ’ Babbu Maan ਹੋਏ ਭਾਵੁਕ ,Sartaj ਨੇ ਗਿੱਪੀ ਦੇ ਮੁੰਡੇ ਨੂੰ ਗੋਦੀ ਚੱਕ ਕੇ ਸੁਣੋ ਕੀ ਕਿਹਾ

Satinder Sartaj ਨੇ ਗਾਇਆ ‘ਗੁਰਮੁਖੀ ਦਾ ਬੇਟਾ’ Babbu Maan ਹੋਏ ਭਾਵੁਕ ,Sartaj ਨੇ ਗਿੱਪੀ ਦੇ …