Breaking News
Home / Punjab / ਮਿਸ਼ਨ-2022: ਮੋਗਾ ਪ੍ਰਸ਼ਾਸਨ ਦੇ ਚੋਣਾਂ ਦੇ ਐਲਾਨ ਤੋਂ ਪਹਿਲਾਂ ਕਮਰ-ਕੱਸੇ

ਮਿਸ਼ਨ-2022: ਮੋਗਾ ਪ੍ਰਸ਼ਾਸਨ ਦੇ ਚੋਣਾਂ ਦੇ ਐਲਾਨ ਤੋਂ ਪਹਿਲਾਂ ਕਮਰ-ਕੱਸੇ

ਮੋਗਾ, 5 ਦਸੰਬਰ -ਚੋਣ ਕਮਿਸ਼ਨ ਵੱਲੋਂ ਭਾਵੇਂ ਸੂਬੇ ’ਚ ਵਿਧਾਨ ਸਭਾ ਚੋਣਾਂ ਦਾ ਅਜੇ ਤੱਕ ਐਲਾਨ ਨਹੀਂ ਕੀਤਾ ਗਿਆ, ਇਥੇ ਜ਼ਿਲ੍ਹਾ ਪ੍ਰਸ਼ਾਸਨ ਨੇ ਐਲਾਨ ਤੋਂ ਪਹਿਲਾਂ ਹੀ ਕਮਰਕੱਸੇ ਕਰ ਲਏ ਹਨ। ਵਧੀਕ ਜ਼ਿਲ੍ਹਾ ਮੈਜਿਸਟਰੇਟ ਚੋਣਾਂ ਦੇ ਮੱਦੇਨਜ਼ਰ ਅਸਲਾ ਧਾਰਕਾਂ ਨੂੰ ਆਪਣੇ ਹਥਿਆਰ ਸਬੰਧਤ ਥਾਣਿਆਂ ਤੇ ਮਨਜ਼ੂਰਸ਼ੁਦਾ ਅਸਲਾ ਡੀਲਰਾਂ ਕੋਲ ਜਮ੍ਹਾਂ ਕਰਵਾਉਣ ਦਾ ਹੁਕਮ ਜਾਰੀ ਕੀਤਾ ਹੈ।

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਹਰਚਰਨ ਸਿੰਘ ਨੇ ਕਿਹਾ ਕਿ ਆਮ ਤੌਰ ’ਤੇ ਵੇਖਣ ਵਿੱਚ ਆਉਂਦਾ ਹੈ ਕਿ ਚੋਣਾਂ ਦੌਰਾਨ ਲੜਾਈ ਝਗੜੇ ਹੋਣ ਦਾ ਖਦਸ਼ਾ ਬਣਿਆ ਰਹਿੰਦਾ ਹੈ, ਜਿਸ ਕਾਰਨ ਅਮਨ ਤੇ ਕਾਨੂੰਨ ਭੰਗ ਹੋਣ, ਪ੍ਰਾਈਵੇਟ ਤੇ ਸਰਕਾਰੀ ਸੰਪਤੀ ਅਤੇ ਮਾਨਵ ਜੀਵਨ ਨੂੰ ਨੁਕਸਾਨ ਪਹੁੰਚ ਸਕਦਾ ਹੈ। ਇਸ ਲਈ ਚੋਣਾਂ ਦੇ ਕੰਮ ਨੂੰ ਨਿਰਵਿਘਨ ਤੇ ਨਿਰਪੱਖਤਾ ਪੂਰਵਕ ਨੇਪਰੇ ਚਾੜ੍ਹਨ ਅਤੇ ਚੋਣਾਂ ਦੌਰਾਨ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਸਮੂਹ ਅਸਲਾ ਲਾਇਸੰਸ ਧਾਰਕਾਂ ਪਾਸੋਂ ਉਨ੍ਹਾਂ ਦੇ ਅਸਲੇ ਨੂੰ ਜਮ੍ਹਾਂ ਕਰਵਾਉਣਾ ਅਤਿ ਜ਼ਰੂਰੀ ਹੈ, ਤਾਂ ਜੋ ਕਿਸੇ ਕਿਸਮ ਦੀ ਅਣਹੋਣੀ ਨਾ ਵਾਪਰੇ। ਉਨ੍ਹਾਂ ਕਿਹਾ ਕਿ ਇਹ ਹੁਕਮ ਪੁਲੀਸ, ਹੋਮਗਾਰਡਜ਼, ਸੀ.ਆਰ.ਪੀ.ਐਫ ਅਤੇ ਪੈਰਾ ਮਿਲਟਰੀ ਕਰਮਚਾਰੀਆਂ, ਜਿੰਨ੍ਹਾਂ ਪਾਸ ਸਰਕਾਰੀ ਹਥਿਆਰ ਹਨ ’ਤੇ ਲਾਗੂ ਨਹੀਂ ਹੋਵੇਗਾ।

Check Also

Satinder Sartaj ਨੇ ਗਾਇਆ ‘ਗੁਰਮੁਖੀ ਦਾ ਬੇਟਾ’ Babbu Maan ਹੋਏ ਭਾਵੁਕ ,Sartaj ਨੇ ਗਿੱਪੀ ਦੇ ਮੁੰਡੇ ਨੂੰ ਗੋਦੀ ਚੱਕ ਕੇ ਸੁਣੋ ਕੀ ਕਿਹਾ

Satinder Sartaj ਨੇ ਗਾਇਆ ‘ਗੁਰਮੁਖੀ ਦਾ ਬੇਟਾ’ Babbu Maan ਹੋਏ ਭਾਵੁਕ ,Sartaj ਨੇ ਗਿੱਪੀ ਦੇ …