Breaking News
Home / Punjab / ਪਰਗਟ ਸਿੰਘ ਵੱਲੋਂ ਡੇਢ ਕਰੋੜ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ

ਪਰਗਟ ਸਿੰਘ ਵੱਲੋਂ ਡੇਢ ਕਰੋੜ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ

ਕੈਬਨਿਟ ਮੰਤਰੀ ਪਰਗਟ ਸਿੰਘ ਨੇ ਅੱਜ ਆਪਣੇ ਵਿਧਾਨ ਸਭਾ ਹਲਕੇ ਵਿੱਚ ਆਉਂਦੇ ਸੋਫੀ ਪਿੰਡ ਵਿੱਚ 1.43 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦੀ ਸ਼ੁਰੂਆਤ ਕੀਤੀ। ਉਨ੍ਹਾਂ ਪੰਚਾਇਤ ਨੂੰ ਇਸ ਕਾਰਜ ਨੂੰ ਨੇਪਰੇ ਚਾੜ੍ਹਨ ਲਈ ਲੋੜੀਂਦੇ ਫੰਡ ਮੁਹੱਈਆ ਕਰਵਾਉਣ ਦਾ ਭਰੋਸਾ ਦਿਵਾਇਆ। ਜ਼ਿਕਰਯੋਗ ਹੈ ਕਿ ਸੋਫੀ ਪਿੰਡ ਭਾਜਪਾ ਦੇ ਸਾਬਕਾ ਕੇਂਦਰੀ ਮੰਤਰੀ ਵਿਜੈ ਸਾਂਪਲਾ ਦਾ ਪਿੰਡ ਹੈ ਜਿੱਥੇ ਅਕਾਲੀ-ਭਾਜਪਾ ਸਰਕਾਰ ਵੇਲੇ ਲੋਕਾਂ ਨੇ ਵਿਕਾਸ ਕਾਰਜਾਂ ਵਿੱਚ ਖੜ੍ਹੋਤ ਆਉਣ ਦਾ ਦਾਅਵਾ ਕੀਤਾ ਸੀ।

ਕੈਬਨਿਟ ਮੰਤਰੀ ਪਰਗਟ ਸਿੰਘ ਨੇ ਕਿਹਾ ਕਿ ਪੰਚਾਇਤ ਮੈਂਬਰਾਂ ਦੀ ਹਾਜ਼ਰੀ ਵਿੱਚ ਕਿਹਾ ਕਿ ਪੇਂਡੂ ਖੇਤਰਾਂ ਵਿੱਚ ਬੁਨਿਆਦੀ ਢਾਂਚੇ ਦੇ ਸੁਧਾਰ ਲਈ ਵਿਸ਼ਾਲ ਕਵਾਇਦ ਪਹਿਲਾਂ ਹੀ ਚੱਲ ਰਹੀ ਹੈ, ਜਿਸ ਤਹਿਤ ਪੰਚਾਇਤਾਂ ਨੂੰ ਵੱਡੇ ਪੱਧਰ ’ਤੇ ਫੰਡ ਦਿੱਤੇ ਜਾ ਰਹੇ ਹਨ। ਉਨ੍ਹਾਂ 31.24 ਲੱਖ ਰੁਪਏ ਦੀ ਲਾਗਤ ਨਾਲ ਇੰਟਰਲਾਕਿੰਗ ਟਾਈਲਾਂ ਸਣੇ ਸੜਕ ਦਾ ਨੀਂਹ ਪੱਥਰ, 32.40 ਲੱਖ ਰੁਪਏ ਦੀ ਲਾਗਤ ਨਾਲ ਕੰਧ ਦੀ ਉਸਾਰੀ, 6.69 ਲੱਖ ਰੁਪਏ ਨਾਲ ਬੱਸ ਸਟੈਂਡ ਸੋਫੀ ਪਿੰਡ ਨੇੜੇ ਗਲੀਆਂ ਦਾ ਨਿਰਮਾਣ ਅਤੇ ਆਫੀਸਰ ਐਨਕਲੇਵ ਵਿਚ 70.04 ਲੱਖ ਰੁਪਏ ਨਾਲ ਨਵੀਆਂ ਸੜਕਾਂ ਦੇ ਨਿਰਮਾਣ ਦਾ ਨੀਂਹ ਪੱਥਰ ਰੱਖਿਆ।

ਇਸ ਦੌਰਾਨ ਮੰਤਰੀ ਨੇ ਲੋਕਾਂ ਦੀਆਂ ਮੁਸ਼ਕਲਾਂ ਵੀ ਸੁਣੀਆਂ ਅਤੇ ਇਨ੍ਹਾਂ ਨੂੰ ਤੁਰੰਤ ਹੱਲ ਕਰਨ ਲਈ ਮੌਕੇ ’ਤੇ ਸਬੰਧਿਤ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ।

ਹਾਕੀ ਲਈ ਦੁਨੀਆਂ ਭਰ ਵਿੱਚ ਜਾਣੇ ਜਾਂਦੇ ਸੰਸਾਰਪੁਰ ਪਿੰਡ ਦੇ ਦੌਰੇ ਦੌਰਾਨ ਪਰਗਟ ਸਿੰਘ ਨੇ ਸਟੇਡੀਅਮ ਦਾ ਉਦਘਾਟਨ ਕੀਤਾ। ਇਸ ਸਟੇਡੀਅਮ ਦਾ ਸੱਤ ਲੱਖ ਰੁਪਏ ਦੀ ਲਾਗਤ ਨਾਲ ਨਵੀਨੀਕਰਨ ਕੀਤਾ ਗਿਆ ਹੈ। ਉਨ੍ਹਾਂ ਪਿੰਡ ਲਈ ਨਵੇਂ ਜਿਮ ਤੋਂ ਇਲਾਵਾ ਹਾਕੀ ਗਰਾਊਂਡ ਲਈ ਛੇ ਏ-ਸਾਈਡ ਐਸਟੋਟਰਫ ਦੇਣ ਦਾ ਐਲਾਨ ਵੀ ਕੀਤਾ। ਖੇਡ ਵਿਭਾਗ ਦੇ ਅਧਿਕਾਰੀਆਂ ਨੂੰ ਇਸ ਸਬੰਧੀ ਜਲਦੀ ਤਜਵੀਜ਼ ਭੇਜਣ ਦੀ ਹਦਾਇਤ ਕੀਤੀ।

Check Also

Satinder Sartaj ਨੇ ਗਾਇਆ ‘ਗੁਰਮੁਖੀ ਦਾ ਬੇਟਾ’ Babbu Maan ਹੋਏ ਭਾਵੁਕ ,Sartaj ਨੇ ਗਿੱਪੀ ਦੇ ਮੁੰਡੇ ਨੂੰ ਗੋਦੀ ਚੱਕ ਕੇ ਸੁਣੋ ਕੀ ਕਿਹਾ

Satinder Sartaj ਨੇ ਗਾਇਆ ‘ਗੁਰਮੁਖੀ ਦਾ ਬੇਟਾ’ Babbu Maan ਹੋਏ ਭਾਵੁਕ ,Sartaj ਨੇ ਗਿੱਪੀ ਦੇ …