Breaking News
Home / Punjab / ਪੰਜਾਬੀ ਯੂਨੀਵਰਸਿਟੀ ਅਤੇ ਕਾਲਜ ਅਧਿਆਪਕਾਂ ਦਾ ਬਾਈਕਾਟ ਜਾਰੀ

ਪੰਜਾਬੀ ਯੂਨੀਵਰਸਿਟੀ ਅਤੇ ਕਾਲਜ ਅਧਿਆਪਕਾਂ ਦਾ ਬਾਈਕਾਟ ਜਾਰੀ

ਪੀਫੈਕਟੋ (ਪੰਜਾਬ ਫੈਡਰੇਸ਼ਨ ਯੂਨੀਵਰਸਿਟੀ ਐਂਡ ਕਾਲਜ ਟੀਚਰਜ਼ ਆਰਗੇਨਾਈਜ਼ੇਸ਼ਨ) ਦੇ ਸੱਦੇ ’ਤੇ ਪੰਜਾਬੀ ਯੂਨੀਵਰਸਿਟੀ ਸਮੇਤ ਇਲਾਕੇ ਦੇ ਸਰਕਾਰੀ ਅਤੇ ਏਡਿਡ ਕਾਲਜਾਂ ਦੇ ਅਧਿਆਪਕਾਂ ਨੇ ਅੱਜ ਫਿਰ ਕਲਾਸਾਂ ਦਾ ਬਾਈਕਾਟ ਕੀਤਾ। ਇਸ ਤੋਂ ਇਲਾਵਾ ਉਨ੍ਹਾਂ ਨੇ ਸਮੂਹ ਅਕਾਦਮਿਕ ਅਤੇ ਹੋਰ ਗਤੀਵਿਧੀਆਂ ਦਾ ਕੰਮਕਾਜ ਵੀ ਠੱਪ ਰੱਖਿਆ। ਇਹ ਸੰਘਰਸ਼ ਪੀਫੈਕਟੋ ਦੇ ਸੂਬਾਈ ਪ੍ਰਧਾਨ ਐੱਚ.ਐੱਸ. ਕਿੰਗਰਾ ਦੀ ਅਗਵਾਈ ਹੇਠ ਪਿਛਲੇ ਦਿਨਾਂ ਤੋਂ ਚੱਲ ਰਿਹਾ ਹੈ। ਅਧਿਆਪਕਾਂ ਵੱਲੋਂ ਸੱਤਵੇਂ ਪੇਅ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਲਾਗੂ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਅਧਿਆਪਕਾਂ ਦੀ ਨਵੀਂ ਭਰਤੀ ਦੌਰਾਨ ਪੰਜਾਬ ਸਰਕਾਰ ਵੱਲੋਂ ਪੇਅ ਸਕੇਲ ਯੂਜੀਸੀ ਨਾਲੋਂ ਡੀ-ਲਿੰਕ ਕਰਨ ਦਾ ਵੀ ਵਿਰੋਧ ਕੀਤਾ ਜਾ ਰਿਹਾ ਹੈ।

ਇਸੇ ਕੜੀ ਵਜੋਂ ਹੀ ਪੰਜਾਬੀ ਯੂਨੀਵਰਸਿਟੀ ਟੀਚਰਜ਼ ਐਸੋਸੀਏਸ਼ਨ (ਪੂਟਾ) ਦੇ ਪ੍ਰਧਾਨ ਡਾ. ਭੁਪਿੰਦਰ ਸਿੰਘ ਵਿਰਕ, ਜਨਰਲ ਸਕੱਤਰ ਸੁਖਜਿੰਦਰ ਸਿੰਘ ਬੁੱਟਰ ਅਤੇ ਹੋਰਨਾਂ ਦੀ ਅਗਵਾਈ ਹੇਠ ਪੰਜਾਬੀ ਯੂਨੀਵਰਸਿਟੀ ਦੇ ਅਧਿਆਪਕ ਵਰਗ ਨੇ ਵੀ ਅੱਜ ਕਲਾਸਾਂ ਦਾ ਬਾਈਕਾਟ ਰੱਖਿਆ। ਇਸੇ ਦੌਰਾਨ ਪੰਜਾਬ ਗੌਰਮਿੰਟ ਟੀਚਰਜ਼ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਬਰਜਿੰਦਰ ਸਿੰਘ ਟੌਹੜਾ ਨੇ ਕਿਹਾ ਕਿ ਪੰਜਾਬ ਦੇ ਸਮੂਹ 64 ਸਰਕਾਰੀ ਕਾਲਜਾਂ ਵਿੱਚ ਵੀ ਅਧਿਆਪਕਾਂ ਨੇ ਅੱਜ ਕਲਾਸਾਂ ਦਾ ਬਾਈਕਾਟ ਰੱਖ ਕੇ ਰੋਸ ਪ੍ਰਦਰਸ਼ਨ ਕੀਤੇ। ਇਸ ਤੋਂ ਇਲਾਵਾ ਪੰਜਾਬ ਭਰ ਦੇ ਏਡਿਡ ਕਾਲਜਾਂ ਵਿਚ ਵੀ ਅਧਿਆਪਕਾਂ ਨੇ ਕਲਾਸਾਂ ਦਾ ਬਾਈਕਾਟ ਕੀਤਾ।

Check Also

Satinder Sartaj ਨੇ ਗਾਇਆ ‘ਗੁਰਮੁਖੀ ਦਾ ਬੇਟਾ’ Babbu Maan ਹੋਏ ਭਾਵੁਕ ,Sartaj ਨੇ ਗਿੱਪੀ ਦੇ ਮੁੰਡੇ ਨੂੰ ਗੋਦੀ ਚੱਕ ਕੇ ਸੁਣੋ ਕੀ ਕਿਹਾ

Satinder Sartaj ਨੇ ਗਾਇਆ ‘ਗੁਰਮੁਖੀ ਦਾ ਬੇਟਾ’ Babbu Maan ਹੋਏ ਭਾਵੁਕ ,Sartaj ਨੇ ਗਿੱਪੀ ਦੇ …