Breaking News
Home / Punjab / ਪੰਜਾਬ ’ਚ ਭਾਜਪਾ ਕੈਪਟਨ ਦੀ ਪਾਰਟੀ ਨਾਲ ਗਠਜੋੜ ਕਰਕੇ ਚੋਣ ਲੜੇਗੀ: ਗਜੇਂਦਰ ਸਿੰਘ

ਪੰਜਾਬ ’ਚ ਭਾਜਪਾ ਕੈਪਟਨ ਦੀ ਪਾਰਟੀ ਨਾਲ ਗਠਜੋੜ ਕਰਕੇ ਚੋਣ ਲੜੇਗੀ: ਗਜੇਂਦਰ ਸਿੰਘ

ਭਾਜਪਾ ਦੇ ਪੰਜਾਬ ਚੋਣ ਇੰਚਾਰਜ ਗਜੇਂਦਰ ਸਿੰਘ ਨੇ ਅੱਜ ਐਲਾਨ ਕੀਤਾ ਹੈ ਕਿ ਭਾਜਪਾ ਪੰਜਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਪੰਜਾਬ ਲੋਕ ਕਾਂਗਰਸ ਨਾਲ ਗਠਜੋੜ ਕਰੇ ਚੋਣਾਂ ਲੜੇਗੀ। ਉਨ੍ਹਾਂ ਕਿਹਾ ਕਿ ਇਹ ਗਠਜੋੜ ਯਕੀਨੀ ਤੌਰ ‘ਤੇ ਚੋਣਾਂ ਜਿੱਤ ਕੇ ਰਾਜ ਵਿੱਚ ਸਰਕਾਰ ਕਾਇਮ ਕਰੇਗੀ।

ਇਥੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਮੰਤਰੀ ਸ੍ਰੀ ਗਜੇਂਦਰ ਸਿੰਘ ਸ਼ੇਖਾਵਤ ਨਾਲ ਮੁਲਾਕਾਤ ਕੀਤੀ। ਕੁਝ ਦਿਨ ਪਹਿਲਾਂ ਸ਼ੇਖਾਵਤ ਨੇ ਵੀ ਕੈਪਟਨ ਨਾਲ ਚੰਡੀਗੜ੍ਹ ‘ਚ ਮੁਲਾਕਾਤ ਕੀਤੀ ਸੀ। ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਕੈਪਟਨ ਨੇ ਪੰਜਾਬ ਲੋਕ ਕਾਂਗਰਸ ਪਾਰਟੀ ਬਣਾਈ ਸੀ। ਪੰਜਾਬ ਵਿੱਚ ਅਗਲੇ ਸਾਲ ਦੇ ਸ਼ੁਰੂ ਵਿੱਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ।

ਖੇਤੀ ਕਾਨੂੰਨਾਂ ਦੀ ਲੜਾਈ ਜਿੱਤਣ ਤੋਂ ਬਾਅਦ ਹੁਣ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਪੰਜਾਬ ਸਰਕਾਰ ਵਿਰੁੱਧ ਮੋਰਚਾ ਖੋਲ੍ਹ ਦਿੱਤਾ ਹੈ। ਜੱਥੇਬੰਦੀ ਨੇ ਪੰਜਾਬ ਸਰਕਾਰ ਵੱਲੋਂ ਮੰਨੀਆਂ ਮੰਗਾਂ ਅਤੇ ਪਿਛਲੇ ਚੋਣ ਵਾਅਦੇ ਲਾਗੂ ਕਰਨ ਤੋਂ ਇਲਾਵਾ ਹੋਰ ਭਖਦੇ ਮਸਲੇ ਹੱਲ ਕਰਨ ਬਾਰੇ ਅਪਣਾਈ ਗਈ ਟਰਕਾਊ ਨੀਤੀ ਵਿਰੁੱਧ 20 ਤੋਂ 24 ਦਸੰਬਰ ਤੱਕ ਡੀਸੀ ਦਫ਼ਤਰਾਂ ਅੱਗੇ ਪੱਕੇ ਮੋਰਚੇ ਲਾਉਣ ਦਾ ਫੈਸਲਾ ਕੀਤਾ ਗਿਆ ਹੈ। ਇਹ ਫੈਸਲਾ ਅੱਜ ਨੇੜਲੇ ਪਿੰਡ ਭੋਤਨਾ ਵਿਖੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਲਿਆ ਗਿਆ। ਜਥੇਬੰਦੀ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਗਿਆ ਹੈ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਜਥੇਬੰਦੀ ਦੇ ਆਗੂਆਂ ਨੂੰ ਗੱਲਬਾਤ ਲਈ ਸੱਦ ਕੇ ਮੀਟਿੰਗ ਅਣਮਿੱਥੇ ਸਮੇਂ ਲਈ ਮੁਲਤਵੀ ਕਰਨ ਦੀ ਤਾਨਾਸ਼ਾਹ ਕਾਰਵਾਈ ਦੀ ਸਖ਼ਤ ਨਿੰਦਾ ਕੀਤੀ ਗਈ। ਇਸ ਮੌਕੇ ਸੂਬਾ ਆਗੂ ਝੰਡਾ ਸਿੰਘ ਜੇਠੂਕੇ, ਸ਼ਿੰਗਾਰਾ ਸਿੰਘ ਮਾਨ, ਹਰਦੀਪ ਸਿੰਘ ਟੱਲੇਵਾਲ,ਜਨਕ ਸਿੰਘ ਭੁਟਾਲ, ਜਗਤਾਰ ਸਿੰਘ ਕਾਲਾਝਾੜ, ਕਮਲਜੀਤ ਕੌਰ ਬਰਨਾਲਾ ਸਮੇਤ 15 ਜ਼ਿਲ੍ਹਿਆਂ ਦੇ ਪ੍ਰਧਾਨ ਸਕੱਤਰ ਤੇ ਮੁੱਖ ਆਗੂ ਹਾਜ਼ਰ ਸਨ।

Check Also

Satinder Sartaj ਨੇ ਗਾਇਆ ‘ਗੁਰਮੁਖੀ ਦਾ ਬੇਟਾ’ Babbu Maan ਹੋਏ ਭਾਵੁਕ ,Sartaj ਨੇ ਗਿੱਪੀ ਦੇ ਮੁੰਡੇ ਨੂੰ ਗੋਦੀ ਚੱਕ ਕੇ ਸੁਣੋ ਕੀ ਕਿਹਾ

Satinder Sartaj ਨੇ ਗਾਇਆ ‘ਗੁਰਮੁਖੀ ਦਾ ਬੇਟਾ’ Babbu Maan ਹੋਏ ਭਾਵੁਕ ,Sartaj ਨੇ ਗਿੱਪੀ ਦੇ …