Breaking News
Home / Punjab / ਈ.ਵੀ.ਐਮ. ਅਤੇ ਵੀ.ਵੀ.ਪੈਟ ਦਾ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾਇਆ ਗਿਆ

ਈ.ਵੀ.ਐਮ. ਅਤੇ ਵੀ.ਵੀ.ਪੈਟ ਦਾ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾਇਆ ਗਿਆ

ਡਿਪਟੀ ਕਮਿਸ਼ਨਰ ਲੁਧਿਆਣਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਐਸਡੀਐਮ ਜਗਰਾਉਂ ਪਾਸੋਂ ਪ੍ਰਾਪਤ ਹਦਾਇਤਾਂ ਦੀ ਪਾਲਣਾਂ ਕਰਦੇ ਹੋਏ ਆਗਾਮੀਂ ਪੰਜਾਬ ਵਿਧਾਨ ਸਭਾ ਚੋਣਾਂ-2022 ਦੇ ਸਬੰਧ ਵਿੱਚ ਵਿਧਾਨ ਸਭਾ ਹਲਕਾ 070-ਜਗਰਾਉਂ (ਅ.ਜ.) ਵਿੱਚ ਵੋਟਰਾਂ ਨੂੰ ਜਾਗਰੂਕ ਅਤੇ ਉਤਸ਼ਾਹਿਤ ਕਰਨ ਲਈ ਸੈਕਟਰ ਅਫਸਰ ਸੁਖਦੇਵ ਸਿੰਘ ਰੰਧਾਵਾ ਦੇ ਆਦੇਸ਼ਾਂ ਅਨੁਸਾਰ ਅੱਜ ਦਫ਼ਤਰ ਨਗਰ ਕੌਂਸਲ ਜਗਰਾਉਂ ਵਲੋਂ ਈ.ਵੀ.ਐਮ. ਮਸ਼ੀਨ (ਇਲੈਕਟ੍ਰੋਨਿਕ ਵੋਟਿੰਗ ਮਸ਼ੀਨ) ਅਤੇ ਵੀ.ਵੀ.ਪੈਟ ਦਾ ਇੱਕ ਵਿਸ਼ੇਸ਼ ਜਾਗਰੂਕਤਾ ਕੈਂਪ ਪੁਰਾਣੀ ਘਾਹ ਮੰਡੀ ਵਿਖੇ ਸਥਿਤ ਸਰਕਾਰੀ ਪ੍ਰਾਇਮਰੀ ਸਕੂਲ ਲੜਕੇ ਜਗਰਾਉਂ ਵਿਖੇ ਲਗਾਇਆ ਗਿਆ।

ਇਸ ਕੈਂਪ ਵਿੱਚ ਲੋਕਾਂ ਨੂੰ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਈ.ਵੀ.ਐਮ. ਮਸ਼ੀਨਾਂ ਰਾਹੀਂ ਵੋਟ ਕਿਸ ਤਰ੍ਹਾਂ ਪਾਈ ਜਾਣੀ ਹੈ ਉਸ ਬਾਰੇ ਜਾਣਕਾਰੀ ਦਿੱਤੀ ਗਈ। ਇਸ ਜਾਗਰੂਕਤਾ ਕੈਂਪ ਦੌਰਾਨ ਈ.ਵੀ.ਐਮ. ਮਸ਼ੀਨ ਦੇ ਨਾਲ ਵਰਤੇ ਜਾਣ ਵਾਲੇ ਵੀ.ਵੀ.ਪੈਟ ਮਸ਼ੀਨ ਬਾਰੇ ਵੀ ਲੋਕਾਂ ਨੂੰ ਜਾਣੂੰ ਕਰਵਾਇਆ ਗਿਆ। ਇਸ ਕੈਂਪ ਦੌਰਾਨ ਲੋਕਾਂ ਵਲੋਂ ਵੀ ਕਾਫੀ ਉਤਸ਼ਾਹ ਦਿਖਾਇਆ ਗਿਆ। ਕੈਂਪ ਦੌਰਾਨ ਲੋਕਾਂ ਨੂੰ ਈ.ਵੀ.ਐਮ. ਅਤੇ ਵੀ.ਵੀ.ਪੈਟ ਮਸ਼ੀਨ ਰਾਹੀਂ ਵੋਟ ਪਾਉਣ ਦੀ ਰਿਹਰਸਲ ਵੀ ਕਰਵਾਈ ਗਈ ਤਾਂ ਜੋ ਚੋਣਾਂ ਦੌਰਾਨ ਵੋਟ ਪਾਉਣ ਸਮੇਂ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਾ ਆਵੇ ਅਤੇ ਉਹ ਵੋਟ ਪਾਉਣ ਦੇ ਤਰੀਕੇ ਤੋਂ ਚੰਗੀ ਤਰ੍ਹਾਂ ਜਾਣੂ ਹੋ ਸਕਣ।

ਇਸ ਜਾਗਰੂਕਤਾ ਕੈਂਪ ਦੌਰਾਨ ਹਾਜਰ ਲੋਕਾਂ ਵਲੋਂ ਇਸ ਦੀ ਸ਼ਲਾਘਾ ਵੀ ਕੀਤੀ ਗਈ ਕਿ ਉਹਨਾਂ ਨੂੰ ਈ.ਵੀ.ਐਮ. ਮਸ਼ੀਨ ਅਤੇ ਵੀ.ਵੀ.ਪੈਟ ਮਸ਼ੀਨ ਰਾਹੀਂ ਵੋਟ ਪਾਉਣ ਦਾ ਤਰੀਕਾ ਸਮਝਾਇਆ ਗਿਆ। ਜਿਸ ਨਾਲ ਚੋਣਾਂ ਦੌਰਾਨ ਵੋਟ ਪਾਉਣ ਸਮੇਂ ਉਹਨਾਂ ਨੂੰ ਕਾਫੀ ਸਹੂਲਤ ਹੋਵੇਗੀ ਅਤੇ ਉਹ ਆਪਣੀ ਵੋਟ ਸਹੀ ਢੰਗ ਨਾਲ ਪਾ ਸਕਣਗੇ। ਇਸ ਕੈਂਪ ਵਿੱਚ ਵਾਰਡ ਨੰਬਰ 12 ਤੋਂ ਕੌਂਸਲਰ ਹਿਮਾਂਸ਼ੂ ਮਲਿਕ ਵੀ ਹਾਜ਼ਰ ਸਨ। ਇਸ ਮੌਕੇ ਉਕਤ ਤੋਂ ਇਲਾਵਾ ਦਵਿੰਦਰ ਸਿੰਘ ਜੂਨੀਅਰ ਸਹਾਇਕ, ਜਗਮੋਹਨ ਸਿੰਘ ਕਲਰਕ, ਬੀ.ਐਲ.ਓ. ਦੀਪਕ ਕੁਮਾਰ, ਬੀ.ਐਲ.ਓ. ਗੋਪਾਲ ਸਰੂਪ, ਜਗਦੀਪ ਸਿੰਘ ਐਸ.ਆਈ., ਨਿਸ਼ਾਂਤ, ਮੇਜਰ ਕੁਮਾਰ ਅਤੇ ਇਲਾਕਾ ਨਿਵਾਸੀ ਹਾਜ਼ਰ ਸਨ।

Check Also

Satinder Sartaj ਨੇ ਗਾਇਆ ‘ਗੁਰਮੁਖੀ ਦਾ ਬੇਟਾ’ Babbu Maan ਹੋਏ ਭਾਵੁਕ ,Sartaj ਨੇ ਗਿੱਪੀ ਦੇ ਮੁੰਡੇ ਨੂੰ ਗੋਦੀ ਚੱਕ ਕੇ ਸੁਣੋ ਕੀ ਕਿਹਾ

Satinder Sartaj ਨੇ ਗਾਇਆ ‘ਗੁਰਮੁਖੀ ਦਾ ਬੇਟਾ’ Babbu Maan ਹੋਏ ਭਾਵੁਕ ,Sartaj ਨੇ ਗਿੱਪੀ ਦੇ …