Breaking News
Home / Bollywood / ਸਰਕਾਰੀ ਪੌਲੀਟੈਕਨਿਕ ਕਾਲਜ ਬਠਿੰਡਾ ਨੇ ਰਿਸਰਚ ਵਿਸ਼ੇ ਤੇ ਸੈਮੀਨਾਰ ਕਰਵਾਇਆ

ਸਰਕਾਰੀ ਪੌਲੀਟੈਕਨਿਕ ਕਾਲਜ ਬਠਿੰਡਾ ਨੇ ਰਿਸਰਚ ਵਿਸ਼ੇ ਤੇ ਸੈਮੀਨਾਰ ਕਰਵਾਇਆ

ਬਠਿੰਡਾ, 17 ਦਸੰਬਰ 2021ਸਰਕਾਰੀ ਪੌਲੀਟੈਕਨਿਕ ਕਾਲਜ ਬਠਿੰਡਾ ਵੱਲੋਂ “ਪੌਲੀਟੈਕਨਿਕ ਕਾਲਜਾਂ ਵਿੱਚ ਰਿਸਰਚ ਦਾ ਮਾਹੌਲ ਪੈਦਾ ਕਰਨਾ” ਵਿਸ਼ੇ ਤੇ ਇੱਕ ਰੋਜਾ ਸੈਮੀਨਾਰ ਕਰਵਾਇਆ ਗਿਆ। ਇਹ ਸੈਮੀਨਾਰ ਕਾਲਜ ਦੇ ਰਿਸਰਚ ਅਤੇ ਇੰਨੋਵੇਸ਼ਨ ਕਲੱਬ ਵੱਲੋਂ ਕਰਵਾਇਆ ਗਿਆ। ਕਾਲਜ ਦੇ ਪ੍ਰਿੰਸੀਪਲ ਅਨੁਜਾ ਪੁਪਨੇਜਾ ਨੇ ਸੈਮੀਨਾਰ ਦੀ ਸ਼ੁਰੂਆਤ ਕਰਦਿਆਂ ਦੱਸਿਆ ਕਿ ਇਸ ਸੈਮੀਨਾਰ ਦਾ ਮਕਸਦ ਕਾਲਜ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਰਿਸਰਚ ਪ੍ਰਤੀ ਜਾਗਰੂਕ ਕਰਨਾ ਹੈ ਤਾਂ ਕਿ ਕਾਲਜ ਵਿੱਚ ਰਿਸਰਚ ਦਾ ਮਾਹੌਲ ਬਣ ਸਕੇ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਪ੍ਰੌਜੈਕਟ ਅਤੇ ਪ੍ਰਕੈਟੀਕਲ ਵਰਕ ਤੇ ਜ਼ਿਆਦਾ ਧਿਆਨ ਦੇਣ।

ਉਨ੍ਹਾ ਰਿਸਰਚ ਅਤੇ ਇਨੋਵੇਸ਼ਨ ਕਲੱਬ ਦਾ ਇਸ ਸੈਮੀਨਾਰ ਨੂੰ ਕਰਵਾਉਣ ਲਈ ਧੰਨਵਾਦ ਕੀਤਾ। ਕਲੱਬ ਕਨਵੀਨਰ ਇੰਦਰਜੀਤ ਸਿੰਘ ਬਮਰਾਹ ਨੇ ਇੰਨੋਵੇਸ਼ਨ ਦੀ ਮਹੱਤਤਾ ਦੱਸਦਿਆ ਵਿਦਿਆਰਥੀਆਂ ਨੂੰ “ਕਰਾਊਡ ਫੰਡਿੰਗ” ਅਤੇ “ਗੂਗਲ ਸ਼ਕਾਲਰ” ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਸ਼੍ਰੀਮਤੀ ਸੁਖਪਾਲ ਕੌਰ ਨੇ ਵਿਦਿਆਰਥੀਆਂ ਨੂੰ ਰਿਸਰਚ ਪ੍ਰਤੀ ਉਤਸ਼ਾਹਿਤ ਕਰਦੇ ਹੋਏ ਵਿਦਿਆਰਥੀਆਂ ਨੂੰ ਅਜੋਕੇ ਸਮੇਂ ਵਿੱਚ ਰਿਸਰਚ ਦੀ ਮਹੱਤਤਾ ਬਾਰੇ ਦੱਸਿਆ। ਉਨ੍ਹਾਂ ਵਿਦਿਆਰਥੀਆਂ ਨੂੰ ਰਿਸਰਚ ਦੀ ਸ਼ੁਰੂਆਤ ਕਰਨ ਦੇ ਨੁਕਤੇ ਵੀ ਦੱਸੇ।

Check Also

‘ਬਾਹੂਬਲੀ’ ਦੇ ‘ਕਟੱਪਾ’ ਦੀ ਵਿਗੜੀ ਸਿਹਤ

ਇਨ੍ਹੀਂ ਦਿਨੀਂ ਦੇਸ਼ ‘ਚ ਕੋਰੋਨਾ ਦਾ ਕਹਿਰ ਦਿਨੋਂ-ਦਿਨ ਵਧਦਾ ਜਾ ਰਿਹਾ ਹੈ। ਆਮ ਲੋਕਾਂ ਦੇ …