Breaking News
Home / Punjab / ਵਿਆਹ ਕਰਵਾ ਕੈਨੇਡਾ ਗਏ ਜਲੰਧਰ ਦੇ ਨੌਜਵਾਨ ਦੀ ਸ਼ੱਕੀ ਹਾਲਤ ’ਚ ਮੌਤ, ਦੁਖਦ ਖ਼ਬਰ ਨੇ ਘਰ ’ਚ ਪੁਆਏ ਵੈਣ

ਵਿਆਹ ਕਰਵਾ ਕੈਨੇਡਾ ਗਏ ਜਲੰਧਰ ਦੇ ਨੌਜਵਾਨ ਦੀ ਸ਼ੱਕੀ ਹਾਲਤ ’ਚ ਮੌਤ, ਦੁਖਦ ਖ਼ਬਰ ਨੇ ਘਰ ’ਚ ਪੁਆਏ ਵੈਣ

ਪੁਲਸ ਥਾਣਾ ਲਾਂਬੜਾ ਦੇ ਅਧੀਨ ਆਉਂਦੇ ਪਿੰਡ ਕੋਹਾਲਾ ਜ਼ਿਲ੍ਹਾ ਜਲੰਧਰ ਦੇ ਜੰਮਪਲ ਇਕ ਨੌਜਵਾਨ ਦੀ ਕੈਨੇਡਾ ਵਿਖੇ ਭੇਤਭਰੀ ਹਾਲਤ ’ਚ ਮੌਤ ਹੋ ਜਾਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਗੁਰਲਾਲ ਸਿੰਘ ਨਾਗਰਾ (35) ਵਜੋਂ ਹੋਈ ਹੈ। ਮ੍ਰਿਤਕ ਤਕਰੀਬਨ 12 ਸਾਲ ਪਹਿਲਾਂ ਐਬਸਫੋਰਡ (ਕੈਨੇਡਾ) ਦੀ ਧਰਤੀ ’ਤੇ ਰੋਜ਼ੀ-ਰੋਟੀ ਕਮਾਉਣ ਲਈ ਗਿਆ ਹੋਇਆ ਸੀ, ਜਿਸ ਦੀ ਬੀਤੇ ਦਿਨੀਂ ਭੇਤਭਰੇ ਹਾਲਾਤ ’ਚ ਮੌਤ ਹੋ ਜਾਣ ਦਾ ਪਤਾ ਲੱਗਾ ਹੈ।

ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਮੁਤਾਬਕ ਪੁਲਸ ਵੱਲੋਂ ਉਸ ਦੀ ਕਿਰਾਏ ਦੀ ਰਿਹਾਇਸ਼ ’ਚੋਂ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੇਰੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਨੌਜਵਾਨ ਦੀ ਮੌਤ ਦੇ ਕਾਰਨਾਂ ਬਾਰੇ ਅਗਲੇ ਕੁਝ ਦਿਨਾਂ ਵਿਚ ਪੋਸਟਮਾਰਟਮ ਰਿਪੋਰਟ ਸਾਹਮਣੇ ਆਉਣ ਤੋਂ ਬਾਅਦ ਹੀ ਕੁਝ ਪਤਾ ਲੱਗਣ ਦੀ ਉਮੀਦ ਹੈ। ਜਾਣਕਾਰੀ ਮੁਤਾਬਿਕ ਗੁਰਲਾਲ ਸਿੰਘ ਨਾਗਰਾ ਪੁੱਤਰ ਸੁਖਦੇਵ ਸਿੰਘ ਰਾਣਾ ਪ੍ਰਧਾਨ ਆਮ ਆਦਮੀ ਪਾਰਟੀ ਸਰਕਲ ਲਾਂਬੜਾ ਦੀ ਮੌਤ ਦੀ ਸੂਚਨਾ ਪਰਿਵਾਰਕ ਮੈਂਬਰਾਂ ਨੂੰ ਬੀਤੀ ਰਾਤ ਕੈਨੇਡਾ ਤੋਂ ਉਨ੍ਹਾਂ ਦੇ ਕਿਸੇ ਜਾਣਕਾਰ ਵੱਲੋਂ ਫੋਨ ਰਾਹੀਂ ਦਿੱਤੀ ਗਈ।

ਜਾਣਕਾਰੀ ਦਿੰਦੇ ਹੋਏ ਮ੍ਰਿਤਕ ਗੁਰਲਾਲ ਸਿੰਘ ਦੇ ਪਿਤਾ ਸੁਖਦੇਵ ਸਿੰਘ ਰਾਣਾ ਨੇ ਦੱਸਿਆ ਕਿ ਗੁਰਲਾਲ ਸਿੰਘ ਤਕਰੀਬਨ 12 ਸਾਲਾਂ ਤੋਂ ਕੈਨੇਡਾ ’ਚ ਰਹਿ ਰਿਹਾ ਸੀ। ਉਸ ਦਾ ਤਕਰੀਬਨ 4 ਸਾਲ ਪਹਿਲਾਂ 2018 ’ਚ ਵਿਆਹ ਕੀਤਾ ਗਿਆ ਸੀ ਪਰ ਉਹ ਜਿਸ ਵਕਤ ਤੋਂ ਕੈਨੇਡਾ ਗਿਆ ਸੀ, ਵਾਪਸ ਆਪਣੇ ਵਤਨ ਕਦੇ ਵੀ ਹੁਣ ਤਕ ਪਰਤ ਨਹੀਂ ਸਕਿਆ ਸੀ। ਗੁਰਲਾਲ ਦੀ ਬੇਵਕਤੀ ਮੌਤ ਨਾਲ ਉਸ ਦਾ ਪਰਿਵਾਰ, ਪਿੰਡ ਵਾਸੀ ਤੇ ਸਮੂਹ ਇਲਾਕਾ ਨਿਵਾਸੀ ਬੇਹੱਦ ਚਿੰਤਤ ਤੇ ਸੋਗ ’ਚ ਹਨ।

Check Also

Satinder Sartaj ਨੇ ਗਾਇਆ ‘ਗੁਰਮੁਖੀ ਦਾ ਬੇਟਾ’ Babbu Maan ਹੋਏ ਭਾਵੁਕ ,Sartaj ਨੇ ਗਿੱਪੀ ਦੇ ਮੁੰਡੇ ਨੂੰ ਗੋਦੀ ਚੱਕ ਕੇ ਸੁਣੋ ਕੀ ਕਿਹਾ

Satinder Sartaj ਨੇ ਗਾਇਆ ‘ਗੁਰਮੁਖੀ ਦਾ ਬੇਟਾ’ Babbu Maan ਹੋਏ ਭਾਵੁਕ ,Sartaj ਨੇ ਗਿੱਪੀ ਦੇ …