Breaking News
Home / Bollywood / ‘ਬਾਹੂਬਲੀ’ ਦੇ ‘ਕਟੱਪਾ’ ਦੀ ਵਿਗੜੀ ਸਿਹਤ

‘ਬਾਹੂਬਲੀ’ ਦੇ ‘ਕਟੱਪਾ’ ਦੀ ਵਿਗੜੀ ਸਿਹਤ

ਇਨ੍ਹੀਂ ਦਿਨੀਂ ਦੇਸ਼ ‘ਚ ਕੋਰੋਨਾ ਦਾ ਕਹਿਰ ਦਿਨੋਂ-ਦਿਨ ਵਧਦਾ ਜਾ ਰਿਹਾ ਹੈ। ਆਮ ਲੋਕਾਂ ਦੇ ਨਾਲ-ਨਾਲ ਫ਼ਿਲਮੀ ਸਿਤਾਰੇ ਤੇ ਟੀ. ਵੀ. ਨਾਲ ਜੁੜੇ ਲੋਕ ਵੀ ਇਸ ਦਾ ਸ਼ਿਕਾਰ ਹੋ ਰਹੇ ਹਨ। ਬਾਲੀਵੁੱਡ ਫ਼ਿਲਮ ਇੰਡਸਟਰੀ ਦੇ ਨਾਲ-ਨਾਲ ਹੁਣ ਸਾਊਥ ਇੰਡਸਟਰੀ ਤੋਂ ਵੀ ਕੋਵਿਡ 19 ਦੇ ਮਾਮਲੇ ਸਾਹਮਣੇ ਆ ਰਹੇ ਹਨ। ਹਾਲ ਹੀ ‘ਚ ਫ਼ਿਲਮ ‘ਬਾਹੂਬਲੀ’ ‘ਚ ਕਟੱਪਾ ਦੇ ਨਾਂ ਨਾਲ ਮਸ਼ਹੂਰ ਹੋਏ ਸਾਊਥ ਦੇ ਦਿੱਗਜ ਅਦਾਕਾਰ ਸਤਿਆਰਾਜ ਵੀ ਕੋਰੋਨਾ ਨਾਲ ਸੰਕਰਮਿਤ ਪਾਏ ਗਏ ਸਨ। ਇਸ ਤੋਂ ਬਾਅਦ ਉਹ ਹੋਮ ਆਈਸੋਲੇਸ਼ਨ ‘ਚ ਸਨ। ਖ਼ਬਰਾਂ ਮੁਤਾਬਕ, ਸਿਹਤ ਵਿਗੜਨ ਕਾਰਨ ਉਨ੍ਹਾਂ ਨੂੰ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਹੈ।

ਫਿਲਹਾਲ ਸਤਿਆਰਾਜ ਦੀ ਸਿਹਤ ਨੂੰ ਲੈ ਕੇ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ। ਹਾਲਾਂਕਿ ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਅਦਾਕਾਰ ਸਤਿਆਰਾਜ ਨੂੰ ਚੇਨਈ ਦੇ ਇਕ ਨਿੱਜੀ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਹੈ। ਕੁਝ ਦਿਨ ਪਹਿਲਾਂ ਹਲਕੇ ਲੱਛਣ ਮਹਿਸੂਸ ਹੋਣ ਕਾਰਨ ਉਸ ਦਾ ਕੋਵਿਡ ਟੈਸਟ ਕੀਤਾ ਗਿਆ ਸੀ, ਜਿਸ ਤੋਂ ਬਾਅਦ ਉਹ ਕੋਰੋਨਾ ਸੰਕਰਮਿਤ ਪਾਏ ਗਏ।

ਰਿਪੋਰਟਾਂ ਮੁਤਾਬਕ, ਸਤਿਆਰਾਜ ਦੀ ਹਾਲਤ ‘ਚ ਸੁਧਾਰ ਨਾ ਹੋਣ ਕਾਰਨ ਬੀਤੇ ਸ਼ੁੱਕਰਵਾਰ ਦੀ ਸ਼ਾਮ ਨੂੰ ਇਲਾਜ ਲਈ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਸੀ।

Check Also

ਸੋਸ਼ਲ ਮੀਡੀਆ ਤੋਂ ਕਰਨ ਔਜਲਾ ਨੇ ਕਿਉਂ ਬਣਾਈ ਦੂਰੀ, ਸਾਹਮਣੇ ਆਈ ਇਹ ਵਜ੍ਹਾ

ਪੰਜਾਬੀ ਗਾਇਕ ਕਰਨ ਔਜਲਾ ਸੋਸ਼ਲ ਮੀਡੀਆ ’ਤੇ ਬੇਹੱਦ ਸਰਗਰਮ ਰਹਿੰਦੇ ਸਨ ਪਰ ਪਿਛਲੇ ਕੁਝ ਮਹੀਨਿਆਂ …