Breaking News
Home / Punjab / ‘ਆਪ’ ’ਚ ਸ਼ਾਮਲ ਹੋਣ ਦੀਆਂ ਖ਼ਬਰਾਂ ਵਿਚਾਲੇ ਸੋਨੀਆ ਮਾਨ ਦਾ ਵੱਡਾ ਬਿਆਨ ਆਇਆ ਸਾਹਮਣੇ

‘ਆਪ’ ’ਚ ਸ਼ਾਮਲ ਹੋਣ ਦੀਆਂ ਖ਼ਬਰਾਂ ਵਿਚਾਲੇ ਸੋਨੀਆ ਮਾਨ ਦਾ ਵੱਡਾ ਬਿਆਨ ਆਇਆ ਸਾਹਮਣੇ

ਚੰਡੀਗੜ੍ਹ (ਬਿਊਰੋ)– ਪਿਛਲੇ ਕੁਝ ਦਿਨਾਂ ਤੋਂ ਇਹ ਅਫਵਾਹਾਂ ਕਾਫੀ ਤੇਜ਼ੀ ਨਾਲ ਫੈਲ ਰਹੀਆਂ ਹਨ ਕਿ ਪੰਜਾਬੀ ਮਾਡਲ ਤੇ ਅਦਾਕਾਰਾ ਸੋਨੀਆ ਮਾਨ ਆਮ ਆਦਮੀ ਪਾਰਟੀ (ਆਪ) ’ਚ ਸ਼ਾਮਲ ਹੋ ਰਹੀ ਹੈ। ਇਨ੍ਹਾਂ ਅਫਵਾਹਾਂ ’ਤੇ ਹੁਣ ਸੋਨੀਆ ਮਾਨ ਦਾ ਬਿਆਨ ਸਾਹਮਣੇ ਆਇਆ ਹੈ। ਸੋਨੀਆ ਮਾਨ ਨੇ ‘ਆਪ’ ’ਚ ਸ਼ਾਮਲ ਹੋਣ ਦੀਆਂ ਅਫਵਾਹਾਂ ’ਤੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ।

ਸੋਨੀਆ ਮਾਨ ਨੇ ਕਿਹਾ ਕਿ ਉਸ ਦੇ ‘ਆਪ’ ’ਚ ਸ਼ਾਮਲ ਹੋਣ ਦੀਆਂ ਇਹ ਝੂਠੀਆਂ ਅਫਵਾਹਾਂ ਹਨ। ਅਜੇ ਉਸ ਦਾ ਪੂਰਾ ਧਿਆਨ ਕਿਸਾਨੀ ਮੋਰਚਾ ਜਿੱਤਣ ’ਤੇ ਹੈ। ਕਿਸਾਨੀ ਮੋਰਚਾ ਜਿੱਤਣ ਤੋਂ ਬਾਅਦ ਉਹ ਆਪਣੀਆਂ ਫ਼ਿਲਮਾਂ ਦਾ ਕੰਮ ਪੂਰਾ ਕਰਨਾ ਚਾਹੁੰਦੀ ਹੈ। ਉਸ ਤੋਂ ਬਾਅਦ ਹੀ ਉਹ ਫ਼ੈਸਲਾ ਲਵੇਗੀ ਕਿ ਉਸ ਨੇ ਰਾਜਨੀਤੀ ’ਚ ਆਉਣਾ ਹੈ ਜਾਂ ਨਹੀਂ।

ਦੱਸ ਦੇਈਏ ਕਿ ਸੋਨੀਆ ਮਾਨ ਕਿਸਾਨੀ ਮੋਰਚੇ ਨਾਲ ਸ਼ੁਰੂਆਤ ਤੋਂ ਹੀ ਜੁੜੀ ਹੋਈ ਹੈ। ਕਿਸਾਨੀ ਮੋਰਚੇ ਦੇ ਚਲਦਿਆਂ ਸੋਨੀਆ ਮਾਨ ’ਤੇ ਪਰਚੇ ਵੀ ਦਰਜ ਹੋਏ ਹਨ। ਇਸ ਦੇ ਬਾਵਜੂਦ ਉਸ ਦੇ ਹੌਸਲੇ ਬੁਲੰਦ ਹਨ।

ਕਿਸਾਨੀ ਮੋਰਚੇ ਦੇ ਚਲਦਿਆਂ ਸੋਨੀਆ ਮਾਨ ਨੇ ਆਪਣੇ ਗੀਤਾਂ ਤੇ ਫ਼ਿਲਮਾਂ ਵਾਲੇ ਕੰਮ ਵੱਲ ਧਿਆਨ ਦੇਣਾ ਵੀ ਘੱਟ ਕਰ ਦਿੱਤਾ ਹੈ। ਫਿਲਹਾਲ ਉਸ ਦਾ ਮਕਸਦ ਕਿਸਾਨੀ ਮੋਰਚਾ ਜਿੱਤਣਾ ਹੈ।

Check Also

ਕੈਨੇਡਾ ਸੰਸਦੀ ਚੋਣਾਂ ‘ਚ ਹਾਰੀ ਪਰਮੀਸ਼ ਵਰਮਾ ਦੀ ਮੰਗੇਤਰ ਗੀਤ ਗਰੇਵਾਲ

ਪੰਜਾਬੀ ਗਾਇਕ ਤੇ ਅਦਾਕਾਰ ਪਰਮੀਸ਼ ਵਰਮਾ ਦੀ ਮੰਗੇਤਰ ਗੀਤ ਗਰੇਵਾਲ ਬ੍ਰਿਟਿਸ਼ ਕੋਲੰਬੀਆ, ਕੈਨੇਡਾ ਦੇ ਮਿਸ਼ਨ …

%d bloggers like this: