ਨੇਹਾ ਕੱਕੜ ਨੇ ਸ਼ੇਅਰ ਕੀਤਾ ਰੋਕੇ ਦਾ ਵੀਡੀਓ, ਰੋਹਨਪ੍ਰੀਤ ਨਾਲ ਇਸ ਅੰਦਾਜ਼ ‘ਚ ਆਈ ਨਜ਼ਰ

ਨਵੀਂ ਦਿੱਲੀ : ਬਾਲੀਵੁੱਡ ਦੀ ਮਸ਼ਹੂਰ ਗਾਇਕਾ ਨੇਹਾ ਕੱਕਡ਼ ਲਗਾਤਾਰ ਬੀਤੇ ਕੁਝ ਦਿਨਾਂ ਤੋਂ ਆਪਣੇ ਵਿਆਹ ਦੀਆਂ ਖ਼ਬਰਾਂ ਨੂੰ ਲੈ ਕੇ ਸੁਰਖੀਆਂ ‘ਚ ਬਣੀ ਹੋਈ ਹੈ। ਨੇਹਾ ਨੇ ਹਾਲ ਹੀ ‘ਚ ਗਾਇਕ ਰੋਹਨਪ੍ਰੀਤ ਸਿੰਘ ਨਾਲ ਆਪਣੇ ਰਿਸ਼ਤੇ ‘ਤੇ ਮੋਹਰ ਲਾਈ ਸੀ। ਇਸ ਤੋਂ ਬਾਅਦ ਦੋਵਾਂ ਦੇ ਵਿਆਹ ਸਬੰਧੀ ਕਈ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਦੋਵੇਂ ਸੋਸ਼ਲ ਮੀਡੀਆ ‘ਤੇ ਇਕ-ਦੂਸਰੇ ‘ਤੇ ਪਿਆਰ ਲੁਟਾਉਣ ਦਾ ਇਕ ਵੀ ਮੌਕਾ ਨਹੀਂ ਛੱਡ ਰਹੇ। ਦੋਵੇਂ ਇਕ ਦੂਸਰੇ ਦੀਆਂ ਤਸਵੀਰਾਂ ‘ਤੇ ਪਿਆਰ ਭਰੇ ਕੁਮੈਂਟ ਕਰ ਰਹੇ ਹਨ। ਇਸੇ ਦੌਰਾਨ ਨੇਹਾ ਕੱਕਡ਼ ਨੇ ਇਕ ਵੀਡੀਓ ਸ਼ੇਅਰ ਕੀਤਾ ਹੈ। ਇਹ ਵੀਡੀਓ ਨੇਹਾ ਦੇ ਰੋਕੇ ਦਾ ਲੱਗ ਰਿਹਾ ਹੈ। ਉਨ੍ਹਾਂ ਦਾ ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ।

‘ਸੈਲਫੀ ਕੁਈਨ’ ਨੇਹਾ ਕੱਕਡ਼ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇਕ ਵੀਡੀਓ ਸ਼ੇਅਰ ਕੀਤੀ ਹੈ। ਇਸ ਵੀਡੀਓ ‘ਚ ਉਸ ਦੇ ਨਾਲ ਰੋਹਨਪ੍ਰੀਤ ਸਿੰਘ ਨਜ਼ਰ ਆ ਰਹੇ ਹਨ। ਉੱਥੇ ਹੀ ਇਸ ਵੀਡੀਓ ਨੂੰ ਦੇਖ ਕੇ ਸਾਫ਼ ਲੱਗ ਰਿਹਾ ਹੈ ਕਿ ਇਹ ਨੇਹਾ ਦੇ ਰੋਕੇ ਦਾ ਹੈ। ਵੀਡੀਓ ‘ਚ ਤੁਸੀਂ ਦੇਖ ਸਕਦੇ ਹੋ ਕਿ ਨੇਹਾ ਤੇ ਰੋਹਨਪ੍ਰੀਤ ਦੋਵੇਂ ਸੋਫੇ ‘ਤੇ ਬੈਠੇ ਨਜ਼ਰ ਆ ਰਹੇ ਹਨ। ਉੱਥੇ ਹੀ ਨੇਹਾ ਦੀ ਗੋਦੀ ‘ਚ ਇਕ ਵੱਡਾ ਬੈਗ ਹੈ ਜਿਸ ਵਿਚ ਬਹੁਤ ਸਾਰੇ ਗਿਫਟ ਰੱਖੇ ਹੋਏ ਹਨ। ਉੱਥੇ ਹੀ ਨੇਹਾ ਕੱਸ ਕੇ ਰੋਹਨਪ੍ਰੀਤ ਦਾ ਹੱਥ ਫਡ਼ੀ ਬੇਹੱਦ ਖੁਸ਼ ਨਜ਼ਰ ਆ ਰਹੀ ਹੈ।