ਗਿੱਪੀ ਗਰੇਵਾਲ ਦੇ ਛੋਟੇ ਬੇਟੇ ਗੁਰਬਾਜ਼ ਦਾ ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਹੋ ਰਿਹਾ ਵਾਇਰਲ

ਗਿੱਪੀ ਗਰੇਵਾਲ ਨੇ ਆਪਣੇ ਬੇਟੇ ਦਾ ਕਿਊੇਟ ਜਿਹਾ ਵੀਡੀਓ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਗਿੱਪੀ ਗਰੇਵਾਲ ਦਾ ਸਭ ਤੋਂ ਛੋਟਾ ਬੇਟਾ ਗੁਰਬਾਜ਼ ਗਰੇਵਾਲ ਸਵਿਮਿੰਗ ਲਈ ਤਿਆਰ ਹੋ ਕੇ ਆਉਂਦਾ ਹੋਇਆ ਦਿਖਾਈ ਦੇ ਰਿਹਾ ਹੈ । ਗਿੱਪੀ ਗਰੇਵਾਲ ਉਸ ਤੋਂ ਪੁੱਛਦੇ ਹਨ ਕਿ ਉਹ ਸਵਿਮਿੰਗ ਕਰਨਾ ਚਾਹੁੰਦਾ ਹੈ ਤਾਂ ਉਸ ਦੇ ਰਿਐਕਸ਼ਨ ਵੇਖਣ ਵਾਲੇ ਸਨ।

ਇਸ ਵੀਡੀਓ ‘ਚ ਗੁਰਬਾਜ਼ ਬਹੁਤ ਹੀ ਕਿਊੇਟ ਨਜ਼ਰ ਆ ਰਿਹਾ ਹੈ ਅਤੇ ਉਸ ਦਾ ਇਹ ਅੰਦਾਜ਼ ਹਰ ਕਿਸੇ ਨੂੰ ਪਸੰਦ ਆ ਰਿਹਾ ਹੈ। ਇਸ ਵੀਡੀਓ ਨੂੰ ਗਿੱਪੀ ਗਰੇਵਾਲ ਦੇ ਪ੍ਰਸ਼ੰਸਕਾਂ ਵੱਲੋਂ ਪਸੰਦ ਕੀਤਾ ਜਾ ਰਿਹਾ ਹੈ ਅਤੇ ਲੋਕ ਲਗਾਤਾਰ ਇਸ ‘ਤੇ ਕਮੈਂਟਸ ਕਰ ਰਹੇ ਹਨ ।

ਗਿੱਪੀ ਗਰੇਵਾਲ ਸੋਸ਼ਲ ਮੀਡੀਆ ‘ਤੇ ਐਕਟਿਵ ਰਹਿੰਦੇ ਹਨ ਤੇ ਉਹ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸਾਂਝੇ ਕਰਦੇ ਹਨ । ਉਨ੍ਹਾਂ ਦੇ ਬੇਟੇ ਦੇ ਵੀਡੀਓਜ਼ ਅਤੇ ਤਸਵੀਰਾਂ ਵੀ ਦਰਸ਼ਕਾਂ ਨੂੰ ਖੂਬ ਪਸੰਦ ਆਉਂਦੇ ਹਨ । ਗਿੱਪੀ ਗਰੇਵਾਲ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਕਈ ਹਿੱਟ ਗੀਤ ਦੇ ਚੁੱਕੇ ਹਨ । ਗੀਤਾਂ ਦੇ ਨਾਲ-ਨਾਲ ਉਹ ਕਈ ਹਿੱਟ ਫ਼ਿਲਮਾਂ ਵੀ ਇੰਡਸਟਰੀ ਨੂੰ ਦੇ ਚੁੱਕੇ ਹਨ ।