ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਖੁਦ ਆਪ ਦੱਸੀ ਆਪਣੀ ਇਹ ਸਭ ਤੋਂ ਵੱਡੀ ਕਮੀ

ਮੋਦੀ ਸਰਕਾਰ ਵੱਲੋਂ ਜਿੱਥੇ ਬਹੁਤ ਸਾਰੇ ਕਾਨੂੰਨਾਂ ਵਿੱਚ ਬਦਲਾਅ ਕਰਕੇ ਲਾਗੂ ਕੀਤੇ ਗਏ ਹਨ। ਉਥੇ ਹੀ ਉਹ ਕੁਝ ਲੋਕਾਂ ਦੇ ਹਿੱਤ ਵਿਚ ਹੈ ਅਤੇ ਕੁਝ ਲੋਕਾਂ ਲਈ ਨੁ-ਕ-ਸਾ-ਨ-ਦੇ-ਹ। ਕੇਂਦਰ ਸਰਕਾਰ ਵੱਲੋਂ ਕਈ ਯੋਜਨਾਵਾਂ ਉਲੀਕੀਆਂ ਜਾ ਰਹੀਆਂ ਹਨ ਜਿਸ ਦਾ ਕਈ ਵਰਗ ਦੇ ਲੋਕਾਂ ਨੂੰ ਭਰਪੂਰ ਫਾਇਦਾ ਹੋ ਰਿਹਾ ਹੈ। ਖੇਤੀ ਕਾਨੂੰਨਾਂ ਦੇ ਕਾਰਨ ਮੋਦੀ ਸਰਕਾਰ ਦਾ ਪਿਛਲੇ ਲੰਮੇ ਸਮੇਂ ਤੋ ਕਈ ਲੋਕਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਇਹ ਖੇਤੀ ਕਾਨੂੰਨ ਕਿਸਾਨਾਂ ਦੇ ਹਿੱਤ ਵਿੱਚ ਦੱਸੇ ਜਾ ਰਹੇ ਹਨ।

ਮੋਦੀ ਸਰਕਾਰ ਵੱਲੋਂ ਦੇਸ਼ ਦੇ ਲੋਕਾਂ ਨਾਲ ਆਪਣੇ ਮਨ ਦੀ ਗੱਲ ਚੱਲ ਰਹੇ ਪ੍ਰੋਗਰਾਮ ਮਨ ਕੀ ਬਾਤ ਜ਼ਰੀਏ ਦੱਸੀ ਜਾਂਦੀ ਹੈ। ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਖ਼ੁਦ ਆਪਣੇ ਬਾਰੇ ਇਹ ਸਭ ਤੋਂ ਵੱਡੀ ਕਮੀ ਦੱਸੀ ਗਈ ਹੈ। ਅੱਜ ਇਕ ਵਾਰ ਫਿਰ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦੇਸ਼ ਦੀ ਜਨਤਾ ਨੂੰ ਮਨ ਕੀ ਬਾਤ ਪ੍ਰੋਗਰਾਮ ਜਰੀਏ ਸੰਬੋਧਨ ਕੀਤਾ ਗਿਆ। ਅੱਜ ਉਨ੍ਹਾਂ ਨੇ ਗੱਲ ਕਰਦੇ ਹੋਏ ਦੱਸਿਆ ਹੈ ਕਿ ਹੈਦਰਾਬਾਦ ਦੀ ਅਪਰਨਾ ਨੇ ਉਨ੍ਹਾਂ ਨੂੰ ਇੱਕ ਸਵਾਲ ਕੀਤਾ ਸੀ।

ਉਨ੍ਹਾਂ ਦੱਸਿਆ ਕਿ ਕਦੇ ਕਦੇ ਬਹੁਤ ਛੋਟਾ ਤੇ ਸਧਾਰਨ ਸਵਾਲ ਵੀ ਤੁਹਾਡੇ ਮਨ ਨੂੰ ਹਿਲਾ ਕੇ ਰੱਖ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਅਪਰਨਾ ਨੇ ਜਦੋਂ ਹੈਦਰਾਬਾਦ ਵਿਚ ਸਵਾਲ ਪੁੱਛਿਆ ਸੀ ਕਿ ਤੁਸੀਂ ਇੰਨੇ ਸਾਲ ਪੀ ਐਮ ਰਹੇ ,ਸੀ ਐਮ ਰਹੇ ,ਕੀ ਤੁਹਾਨੂੰ ਲੱਗਦਾ ਹੈ ਕਿ ਕੁਝ ਕਮੀ ਰਹਿ ਗਈ ਹੈ। ਉਨ੍ਹਾਂ ਦੱਸਿਆ ਕਿ ਕਾਫ਼ੀ ਸੋਚਣ ਤੋਂ ਬਾਅਦ ਇਸ ਸਵਾਲ ਦਾ ਜਵਾਬ ਮੈਂ ਸਹਿਜ ਅਤੇ ਸਰਲ ਦਿੱਤਾ। ਉਨ੍ਹਾਂ ਕਿਹਾ ਕਿ ਮੇਰੇ ਵਿੱਚ ਇੱਕ ਕਮੀ ਰਹਿ ਗਈ ਹੈ ਕਿ ਦੇਸ਼ ਦੀ ਹਰਮਨ ਪਿਆਰੀ ਭਾਸ਼ਾ ਸਿੱਖਣ ਦੀ ਕੋਸ਼ਿਸ਼ ਨਹੀਂ ਕੀਤੀ ਗਈ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੱਸਿਆ ਕਿ ਤਾਮਿਲ ਭਾਸ਼ਾ ਇਕ ਅਜਿਹੀ ਹਰਮਨ ਪਿਆਰੀ ਤੇ ਸੁੰਦਰ ਭਾਸ਼ਾ ਹੈ। ਬਹੁਤ ਸਾਰੇ ਲੋਕਾਂ ਨੇ ਮੈਨੂੰ ਤਾਮਿਲ ਸਾਹਿਤ ਦੀ ਕਵਾਲਿਟੀ ਅਤੇ ਇਸ ਵਿੱਚ ਲਿਖੀਆਂ ਕਵਿਤਾਵਾਂ ਦੀ ਗਹਿਰਾਈ ਬਾਰੇ ਬਹੁਤ ਕੁੱਝ ਦੱਸਿਆ ਹੈ। ਪਰ ਅਫਸੋਸ ਕੇ ਮੈਂ ਤਾਮਿਲ ਭਾਸ਼ਾ ਸਿੱਖ ਨਹੀਂ ਸਕਿਆ।ਇਸ ਤੋਂ ਇਲਾਵਾ ਉਹਨਾਂ ਨੇ ਆਪਣੇ ਮਹੀਨਾ ਵਾਰ ਪ੍ਰੋਗਰਾਮ ਵਿੱਚ ਸੰਸਕ੍ਰਿਤ ਭਾਸ਼ਾ ਦੀਆਂ ਵੀ ਦੋ ਆਡੀਓ ਕਲਿੱਪ ਸੁਣਾਈਆਂ, ਜਿਨ੍ਹਾਂ ਵਿੱਚ ਇਕ ਟੂਰਿਸਟ ਸੰਸਕ੍ਰਿਤ ਨਾਲ ਤੇ ਦੂਜੀ ਕ੍ਰਿਕਟ ਦੀ ਕੁਮੈਂਟਰੀ ਨਾਲ ਸਬੰਧਤ ਸੀ। ਉਨ੍ਹਾਂ ਕਿਹਾ ਕਿ ਕੁਮੈਂਟਰੀ ਕ੍ਰਿਕਟ ਤੋਂ ਇਲਾਵਾ ਹੋਰ ਖੇਡਾਂ ਲਈ ਵੀ ਹੋਣੀ ਚਾਹੀਦੀ ਹੈ।