ਕਲਯੁਗੀ ਅਧਿਆਪਕ ਦਾ ਕਾਰਾ

ਸਕੂਲ ਖੋਲ੍ਹਣ ’ਤੇ ਪ੍ਰਿੰਸੀਪਲ ਗ੍ਰਿਫ਼ਤਾਰ
ਜਲੰਧਰ: ਕਰੋਨਾਵਾਇਰਸ ਦੀ ਰੋਕਥਾਮ ਲਈ ਪੰਜਾਬ ਭਰ ਵਿਚ ਵਿਦਿਅਕ ਅਦਾਰੇ ਬੰਦ ਕੀਤੇ ਹੋਏ ਹਨ, ਪਰ ਇਸ ਦੇ ਬਾਵਜੂਦ ਇਕ ਪ੍ਰਾਈਵੇਟ ਸਕੂਲ ਵੱਲੋਂ ਬੱਚਿਆਂ ਦੀ ਪ੍ਰੀਖਿਆ ਲਏ ਜਾਣ ’ਤੇ ਕਾਰਵਾਈ ਕਰਦਿਆਂ ਕਮਿਸ਼ਨਰੇਟ ਪੁਲੀਸ ਨੇ ਪ੍ਰਿੰਸੀਪਲ ਨੂੰ ਗ੍ਰਿਫਤਾਰ ਕੀਤਾ ਹੈ। ਸਕੂਲ ਪ੍ਰਿੰਸੀਪਲ ਵਿਰੁੱਧ ਥਾਣਾ ਜਲੰਧਰ ਛਾਉਣੀ ਵਿਚ ਜ਼ਿਲ੍ਹਾ ਮੈਜਿਸਟਰੇਟ ਦੇ ਆਦੇਸ਼ਾਂ ਦੀ ਉਲੰਘਣਾ ਦੇ ਦੋਸ਼ਾਂ ਤਹਿਤ ਆਈਪੀਸੀ ਦੀ ਧਾਰਾ 188 ਅਤੇ ਹੋਰ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਥਾਣਾ ਜਲੰਧਰ ਛਾਉਣੀ ਦੇ ਸਬ ਇੰਸਪੈਕਟਰ ਬਲਜਿੰਦਰ ਸਿੰਘ ਨੇ ਦੱਸਿਆ ਕਿ ਪੁਲੀਸ ਕੰਟਰੋਲ ਰੂਮ ਵਿਚ ਕਿਸੇ ਨੇ ਸ਼ਿਕਾਇਤ ਕੀਤੀ ਸੀ ਕਿ ਸੋਫੀ ਪਿੰਡ ਵਿਚ ਇਕ ਨਿੱਜੀ ਸੀਨੀਅਰ ਸੈਕੰਡਰੀ ਸਕੂਲ ਖੁੱਲ੍ਹਾ ਹੋਇਆ ਹੈ ਤੇ ਬੱਚੇ ਪ੍ਰੀਖਿਆ ਦੇ ਰਹੇ ਹਨ। ਇਸ ਮਗਰੋਂ ਪੁਲੀਸ ਮੌਕੇ ’ਤੇ ਪਹੁੰਚ ਗਈ। ਪੁਲੀਸ ਅਨੁਸਾਰ ਸਕੂਲ ਦਾ ਗੇਟ ਖੁੱਲ੍ਹਾ ਹੋਇਆ ਸੀ ਤੇ ਬੱਚੇ ਕਮਰਿਆਂ ਵਿਚ ਬੈਠ ਕੇ ਪ੍ਰੀਖਿਆ ਦੇ ਰਹੇ ਸਨ। ਪ੍ਰਿੰਸੀਪਲ ਸੁਨੀਤਾ ਰਾਣਾ ਸੋਫੀ ਪਿੰਡ ਦੀ ਅਫਸਰ ਕਲੋਨੀ ਵਿਚ ਰਹਿੰਦੀ ਹੈ। ਪੁੱਛ ਗਿੱਛ ਦੌਰਾਨ ਸਕੂਲ ਖੋਲ੍ਹਣ ਬਾਰੇ ਉਹ ਕੋਈ ਤਸੱਲੀਬਖਸ਼ ਜਵਾਬ ਨਹੀਂ ਦੇ ਸਕੀ।