ਮਸ਼ਹੂਰ ਬੋਲੀਵੁਡ ਐਕਟਰ ਅਨੂਪਮ ਖੇਰ ਲਈ ਆਈ ਮਾੜੀ ਖਬਰ , ਹੋਈ ਇਸ ਕਲਾਕਾਰ ਦੀ ਅਚਾਨਕ ਮੌਤ , ਛਾਇਆ ਸੋਗ

ਇਕ ਪਾਸੇ ਜਿੱਥੇ ਕਰੋਨਾ ਦਾ ਕਹਿਰ ਦਿਨ-ਬ-ਦਿਨ ਦੇਸ਼ ਅੰਦਰ ਵਧ ਰਿਹਾ ਹੈ। ਉਥੇ ਹੀ ਸਾਹਮਣੇ ਆਉਣ ਵਾਲੀਆਂ ਦੁਖਦਾਈ ਖਬਰਾਂ ਲਗਾਤਾਰ ਜਾਰੀ ਹਨ। ਇਕ ਤੋਂ ਬਾਅਦ ਇਕ ਇਹੋ ਜਿਹੀਆਂ ਦੁਖਦਾਈ ਖਬਰ ਸੁਣਨ ਨੂੰ ਮਿਲਦੀਆਂ ਰਹੀਆਂ ਹਨ। ਜਿਸ ਤੋਂ ਲੱਗਦਾ ਹੈ ਕਿ ਇਹ ਸਾਲ ਵੀ ਸਿਰਫ ਦੁਖਦਾਈ ਖ਼ਬਰ ਸੁਣਾਉਣ ਲਈ ਹੀ ਆਇਆ ਹੈ। ਦੇਸ਼ ਦੇ ਵਿੱਚ ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਬਹੁਤ ਸਾਰੀਆਂ ਅਹਿਮ ਸਖਸ਼ੀਅਤਾ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਇਸ ਸੰਸਾਰ ਨੂੰ ਅਲਵਿਦਾ ਆਖ ਗਏ। ਜਿਨ੍ਹਾਂ ਵਿੱਚ ਰਾਜਨੀਤਿਕ ,ਧਾਰਮਿਕ, ਸੰਗੀਤ, ਖੇਡ ਅਤੇ ਫ਼ਿਲਮ ਇੰਡਸਟਰੀ ਤੇ ਸਾਹਿਤਕ ਦੁਨੀਆਂ ਦੇ ਬਹੁਤ ਸਾਰੇ ਲੋਕ ਹਮੇਸ਼ਾ ਹਮੇਸ਼ਾ ਲਈ ਅਲਵਿਦਾ ਆਖ ਗਏ।

ਜਿਨ੍ਹਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ। covid-19 ਦੇ ਚਲਦਿਆਂ ਹੋਇਆਂ ਜਿੱਥੇ ਬਹੁਤ ਲੋਕਾਂ ਦੀ ਜਾਨ ਗਈ ਉਥੇ ਹੀ ਕੁਝ ਬਿਮਾਰੀਆਂ ਦੇ ਚੱਲਦੇ ਤੇ ਕੁਝ ਸੜਕ ਹਾਦਸਿਆਂ ਦਾ ਸ਼ਿਕਾਰ ਹੋ ਗਏ। ਹੁਣ ਮਸ਼ਹੂਰ ਐਕਟਰ ਅਨੁਪਮ ਖੈਰ ਲਈ ਵੀ ਇਕ ਮਾੜੀ ਖਬਰ ਸਾਹਮਣੇ ਆਈ ਹੈ ਇਸ ਕਲਾਕਾਰ ਦੀ ਅਚਾਨਕ ਮੌਤ ਨਾਲ ਸੋਗ ਦੀ ਲਹਿਰ ਫੈਲ ਗਈ ਹੈ। ਅਨੁਪਮ ਖੇਰ ਜਿੱਥੇ ਇੱਕ ਬਹੁਤ ਹੀ ਵਧੀਆ ਅਭਿਨੇਤਾ ਹਨ, ਉੱਥੇ ਹੀ ਬਹੁਤ ਵਧੀਆ ਇਨਸਾਨ ਵੀ ਹਨ। ਪਹਿਲਾਂ ਉਨ੍ਹਾਂ ਦੀ ਪਤਨੀ ਕਿਰਨ ਖੈਰ ਬਾਰੇ ਵੀ ਬਹੁਤ ਸਾਰੀਆਂ ਖ਼ਬਰਾਂ ਸਾਹਮਣੇ ਆਉਂਦੀਆਂ ਰਹੀਆਂ ਹਨ।

ਜੋ ਕੈਂਸਰ ਦੇ ਰੋਗ ਦਾ ਇਲਾਜ ਕਰਵਾ ਰਹੇ ਹਨ। ਉਨ੍ਹਾਂ ਦੀ ਸਿਹਤ ਨੂੰ ਲੈ ਕੇ ਵੀ ਅਨੁਪਮ ਖੇਰ ਕਾਫੀ ਪਰੇਸ਼ਾਨ ਰਹੇ ਹਨ ਤੇ ਹੁਣ ਉਨ੍ਹਾਂ ਦੇ ਇਕ ਮੇਕਅਪ ਆਰਟਿਸਟ 33 ਸਾਲਾ ਪ੍ਰਣਾਏ ਦੀਪਕ ਸਾਵੰਤ ਦਾ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ। ਇਸ ਦੀ ਜਾਣਕਾਰੀ ਅਨੁਪਮ ਖੈਰ ਵੱਲੋਂ ਟਵਿੱਟਰ ਉੱਪਰ ਸਾਂਝੀ ਕੀਤੀ ਗਈ ਹੈ। ਉਨ੍ਹਾਂ ਆਖਿਆ ਕਿ ਪਰਧਾਨ ਮੰਤਰੀ ਫਿਲਮ ਦੇ ਵਿਚ ਮੇਰਾ ਮੇਕਅਪ ਪ੍ਰਣਯ ਵੱਲੋਂ ਕੀਤਾ ਗਿਆ ਸੀ। ਜਿਸ ਨੂੰ ਸਾਰੇ ਲੋਕਾਂ ਵੱਲੋਂ ਬਹੁਤ ਹੀ ਪਸੰਦ ਕੀਤਾ ਗਿਆ।

ਉਨ੍ਹਾਂ ਨੇ ਪ੍ਰਣਵ ਨੂੰ ਸ਼ਰਧਾਂਜਲੀ ਦਿੰਦੇ ਹੋਏ ਕਿਹਾ ਕਿ ਚੰਗੀ ਕਾਰਗੁਜ਼ਾਰੀ ਪਿੱਛੇ ਬਹੁਤ ਸਾਰੇ ਲੋਕ ਯੋਗਦਾਨ ਪਾਉਂਦੇ ਹਨ। ਉਨ੍ਹਾਂ ਵੱਲੋਂ ਮੇਕਅਪ ਆਰਟਿਸਟ ਦੁਆਰਾ ਸ਼ੂਟ ਕੀਤੀ ਗਈ ਇਕ ਵੀਡੀਓ ਵੀ ਸਾਂਝੀ ਕੀਤੀ ਗਈ ਅਤੇ ਉਸ ਮੇਕਅਪ ਆਰਟਿਸਟ ਦੀ ਫੋਟੋ ਵੀ ਸਾਂਝੀ ਕਰਦੇ ਹੋਏ ਉਸ ਦੇ ਦਿਹਾਂਤ ਦੀ ਜਾਣਕਾਰੀ ਦਿੱਤੀ ਗਈ ਹੈ।