ਦੀਪ ਸਿੱਧੂ ਦੇ ਹੱਕ ’ਚ ਨਿੱਤਰੀ ਮਸ਼ਹੂਰ ਪੰਜਾਬੀ ਗਾਇਕਾ ਕੌਰ ਬੀ

ਜਲੰਧਰ: ਲਾਲ ਕਿਲ੍ਹੇ ’ਤੇ ਹੋਈ ਦੇ ਦੋਸ਼ ’ਚ ਅਦਾਕਾਰ ਦੀਪ ਸਿੱਧੂ ਨੂੰ ਗਿ੍ਰਫ਼ਤਾਰ ਕੀਤਾ ਗਿਆ ਸੀ। ਦੀਪ ਸਿੱਧੂ ਨੂੰ ਦਿੱਲੀ ਦੀ ਤੀਸ ਹਜ਼ਾਰੀ ਅਦਾਲਤ ਤੋਂ ਜ਼ਮਾਨਤ ਮਿਲ ਗਈ ਸੀ। ਦੱਸਣਯੋਗ ਹੈ ਕਿ ਅਦਾਕਾਰ ਦੀਪ ਸਿੱਧੂ ਨੂੰ 30 ਹਜ਼ਾਰ ਰੁਪਏ ਦੇ ਨਿੱਜੀ ਬਾਂਡ ’ਤੇ ਜ਼ਮਾਨਤ ਦਿੱਤੀ ਗਈ। ਤੁਹਾਨੂੰ ਦੱਸ ਦੇਈਏ ਕਿ ਦੀਪ ਸਿੱਧੂ ਨੂੰ ਇਕ ਹੋਰ ਮਾਮਲੇ ’ਚ ਨਾਲ ਹੀ ਗਿ੍ਰਫ਼ਤਾਰ ਕਰ ਲਿਆ ਗਿਆ। ਏ.ਐੱਸ.ਆਈ. ਵਿਭਾਗ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਮਾਮਲੇ ’ਚ ਦੀਪ ਸਿੱਧੂ ਨੂੰ ਦਿੱਲੀ ਪੁਲਸ ਦੀ ਕ੍ਰਾ ਈਮ ਬ੍ਰਾਂਡ ਕੋਲ ਪਹਿਲਾਂ ਤੋਂ ਹੀ ਦਰਜ ਮਾਮਲੇ ਦੇ ਆਧਾਰ ’ਤੇ ਗਿ੍ਰਫ਼ਤਾਰ ਕੀਤਾ ਗਿਆ। ਇਥੇ ਦੱਸਣਯੋਗ ਹੈ ਕਿ ਦਿੱਲੀ ਸਥਿਤ ਸਥਾਨਕ ਕੋਰਟ ’ਤੇ ਲਾਲ ਕਿਲ੍ਹਾ ਨਾਲ ਜੁੜੇ ਇਕ ਪੁਰਾਣੇ ਮਾਮਲੇ ’ਚ ਦੀਪ ਸਿੱਧੂ ਨੂੰ ਜ਼ਮਾਨਤ ਦਿੱਤੀ ਗਈ ਸੀ ਪਰ ਦੂਜੇ ਮਾਮਲੇ ’ਚ ਉਸ ਨੂੰ ਨਾਲ ਹੀ ਗਿ੍ਰਫ਼ਤਾਰ ਕਰ ਲਿਆ ਗਿਆ ਸੀ।

ਉੱਧਰ ਪੰਜਾਬੀ ਇੰਡਸਟਰੀ ਦੀ ਮਸ਼ਹੂਰ ਗਾਇਕਾ ਕੌਰ ਬੀ ਨੇ ਦੀਪ ਸਿੱਧੂ ਨੂੰ ਲੈ ਕੇ ਇੰਸਟਾਗ੍ਰਾਮ ’ਤੇ ਲਿਖਿਆ ਕਿ-‘ਵਾਹਿਗੁਰੂ ਜੀ ਚੜ੍ਹਦੀਕਲਾ ’ਚ ਰੱਖਣ ਹਰ ਮਾਂ ਦੇ ਪੁੱਤ ਨੂੰ…’ ਜੋ ਕਿ ਕਾਫ਼ੀ ਵਾਇਰਲ ਹੋ ਰਿਹਾ ਹੈ। ਕੌਰ ਬੀ ਵੱਲੋਂ ਸਾਂਝੀ ਕੀਤੀ ਇਸ ਪੋਸਟ ਨੂੰ ਉਨ੍ਹਾਂ ਦੇ ਪ੍ਰਸ਼ੰਸਕ ਕਾਫ਼ੀ ਪਸੰਦ ਕਰ ਰਹੇ ਹਨ ਅਤੇ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ।


ਦੱਸ ਦੇਈਏ ਕਿ ਗਣਤੰਤਰ ਦਿਵਸ ਵਾਲੇ ਦਿਨ ਰਾਜਧਾਨੀ ‘ਚ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਕਿਸਾਨਾਂ ਅਤੇ ਪੁਲਸ ਮੁਲਾਜ਼ਮਾਂ ਵਿਚਾਲੇ ਝ ੜ ਪ ਹੋ ਗਈ ਸੀ। ਇਸ ਦੌਰਾਨ ਕੁਝ ਪ੍ਰ ਰ ਸ਼ਨ ਕਾਰੀ ਟਰੈਕਟਰਾਂ ਨਾਲ ਲਾਲ ਕਿਲ੍ਹੇ ਪਹੁੰਚ ਗਏ ਸਨ ਅਤੇ ਉੱਥੇ ਉਨ੍ਹਾਂ ਨੇ ਕੇਸਰੀ ਝੰਡਾ ਲਹਿਰਾ ਦਿੱਤਾ ਸੀ, ਜਿਸ ਦੇ ਚਲਦੇ ਦੀਪ ਸਿੱਧੂ ਨੂੰ ਪੁਲਸ ਵਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਸੀ।